ਮਾਛੀਵਾੜਾ ਪੁਲਸ ਵੱਲੋਂ 12 ਗ੍ਰਾਮ ਹੈਰੋਇਨ ਸਮੇਤ 1 ਵਿਅਕਤੀ ਗ੍ਰਿਫ਼ਤਾਰ

08/18/2021 2:45:44 PM

ਮਾਛੀਵਾੜਾ ਸਾਹਿਬ (ਟੱਕਰ) : ਪੁਲਸ ਜ਼ਿਲ੍ਹਾ ਖੰਨਾ ਦੇ ਐੱਸ. ਐੱਸ. ਪੀ. ਗੁਰਸ਼ਰਨਦੀਪ ਸਿੰਘ ਗਰੇਵਾਲ ਦੇ ਨਿਰਦੇਸ਼ਾਂ ਤਹਿਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਮਾਛੀਵਾੜਾ ਪੁਲਸ ਵੱਲੋਂ 12 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਹਰਸਿਮਰਨਜੀਤ ਸਿੰਘ ਉਰਫ਼ ਸਨੀ ਵਾਸੀ ਘੁਲਾਲ, ਥਾਣਾ ਸਮਰਾਲਾ ਵਜੋਂ ਹੋਈ ਹੈ।

ਥਾਣਾ ਮਾਛੀਵਾੜਾ ਦੇ ਮੁੱਖ ਤਫ਼ਤੀਸ਼ੀ ਅਫ਼ਸਰ ਜਰਨੈਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਹਾਇਕ ਥਾਣੇਦਾਰ ਤੇਜਿੰਦਰ ਸਿੰਘ ਵੱਲੋਂ ਅਨਾਜ ਮੰਡੀ ਮਾਛੀਵਾੜਾ ਵਿਖੇ ਨਾਕਾਬੰਦੀ ਕੀਤੀ ਹੋਈ ਸੀ ਕਿ ਇੱਕ ਮੋਨਾ ਵਿਅਕਤੀ ਗੜ੍ਹੀ ਪੁਲ ਤੋਂ ਮਾਛੀਵਾੜਾ ਵੱਲ ਆ ਰਿਹਾ ਸੀ। ਉਹ ਪੁਲਸ ਪਾਰਟੀ ਨੂੰ ਦੇਖ ਕੇ ਵਾਪਸ ਮੁੜਨ ਲੱਗਾ। ਪੁਲਸ ਵੱਲੋਂ ਸ਼ੱਕ ਦੇ ਅਧਾਰ ’ਤੇ ਉਸ ਨੂੰ ਕਾਬੂ ਕਰ ਲਿਆ। ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਦੀ ਜੇਬ ’ਚੋਂ 12 ਗ੍ਰਾਮ ਹੈਰੋਇਨ ਬਰਾਮਦ ਹੋਈ। ਮਾਛੀਵਾੜਾ ਪੁਲਸ ਵੱਲੋਂ ਕਥਿਤ ਦੋਸ਼ੀ ਖਿਲਾਫ਼ ਐੱਨ. ਡੀ. ਪੀ. ਸੀ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।
 


Babita

Content Editor

Related News