ਬਠਿੰਡਾ ''ਚ ਹੈਰੋਇਨ ਤੇ ਡਰੱਗ ਮਨੀ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ

04/25/2022 3:03:46 PM

ਬਠਿੰਡਾ (ਸੁਖਵਿੰਦਰ) : ਥਰਮਲ ਪੁਲਸ ਵੱਲੋਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਪੁਲਸ ਵੱਲੋਂ ਸੁੱਚਾ ਸਿੰਘ ਨਗਰ ਨਜ਼ਦੀਕ ਗਸ਼ਤ ਕੀਤੀ ਜਾ ਰਹੀ ਸੀ।

ਇਸ ਦੌਰਾਨ ਪੁਲਸ ਵੱਲੋਂ ਮੋਟਰਸਾਈਕਲ ਸਵਾਰ ਗੁਰਪ੍ਰੀਤ ਸਿੰਘ ਵਾਸੀ ਕੋਟਲੀ ਕਲਾਂ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਗਿਆ। ਤਲਾਸ਼ੀ ਦੌਰਾਨ ਪੁਲਸ ਨੇ ਮੁਲਜ਼ਮਾਂ ਪਾਸੋਂ 70 ਗ੍ਰਾਮ ਹੈਰੋਇਨ ਅਤੇ 4,10000 ਡਰੱਗ ਮਨੀ ਬਰਾਮਦ ਕੀਤੀ ਹੈ। ਪੁਲਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਖ਼ਿਲਾਫ਼ ਐੱਨ. ਡੀ. ਪੀ. ਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।
 


Babita

Content Editor

Related News