ਪੁਲਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

Wednesday, Sep 28, 2022 - 04:39 PM (IST)

ਪੁਲਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਲੁਧਿਆਣਾ (ਬੇਰੀ) : ਐਂਟੀ ਨਾਰਕੋਟਿਕਸ ਸੈੱਲ-1 ਦੀ ਪੁਲਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਮੁਲਜ਼ਮ ਮੁਹੱਲਾ ਕੋਟ ਮੰਗਲ ਸਿੰਘ ਦਾ ਰਹਿਣ ਵਾਲਾ ਜੋਨੀ ਕੁਮਾਰ ਹੈ। ਉਸ ਦੇ ਕਬਜ਼ੇ ’ਚੋਂ 40 ਗ੍ਰਾਮ ਹੈਰੋਇਨ ਮਿਲੀ ਹੈ। ਥਾਣਾ ਡਵੀਜ਼ਨ ਨੰਬਰ-6 ’ਚ ਮੁਲਜ਼ਮ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਇੰਸ. ਸਤਵੰਤ ਸਿੰਘ ਨੇ ਦੱਸਿਆ ਕਿ ਸਬ-ਇੰਸਪੈਕਟਰ ਤਮੰਨਾ ਦੇਵੀ ਪੁਲਸ ਪਾਰਟੀ ਸਮੇਤ ਕੋਟ ਮੰਗਲ ਸਿੰਘ ਇਲਾਕੇ ’ਚ ਗਸ਼ਤ ’ਤੇ ਮੌਜੂਦ ਸੀ।

ਇਸ ਦੌਰਾਨ ਉਨਾਂ ਨੂੰ ਮੁਲਜ਼ਮ ਬਾਰੇ ਸੂਚਨਾ ਮਿਲੀ ਸੀ ਕਿ ਮੁਲਜ਼ਮ ਨਸ਼ਾ ਵੇਚਦਾ ਹੈ। ਇਸ ’ਤੇ ਨਾਕਾਬੰਦੀ ਕਰ ਕੇ ਪੁਲਸ ਨੇ ਮੁਲਜ਼ਮ ਜੋਨੀ ਕੁਮਾਰ ਨੂੰ ਕਾਬੂ ਕਰ ਲਿਆ ਹੈ। ਜਦ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 40 ਗ੍ਰਾਮ ਹੈਰੋਇਨ ਬਰਾਮਦ ਹੋਈ। ਸ਼ੁਰੂਆਤੀ ਪੁੱਛਗਿੱਛ ਵਿਚ ਪਤਾ ਲੱਗਾ ਕਿ ਮੁਲਜ਼ਮ ਕਾਫੀ ਸਮੇਂ ਤੋਂ ਨਸ਼ਾ ਵੇਚ ਰਿਹਾ ਸੀ। ਮੁਲਜ਼ਮ ਪੁਲਸ ਰਿਮਾਂਡ ’ਤੇ ਹੈ। ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।


author

Babita

Content Editor

Related News