ਤਰਨਤਾਰਨ ਪੁਲਸ ਨੂੰ ਵੱਡੀ ਸਫ਼ਲਤਾ, 1 ਕਿੱਲੋ ਹੈਰੋਇਨ ਤੇ ਡਰੱਗ ਮਨੀ ਸਮੇਤ ਵਿਅਕਤੀ ਗ੍ਰਿਫ਼ਤਾਰ

Wednesday, Feb 15, 2023 - 10:15 AM (IST)

ਤਰਨਤਾਰਨ ਪੁਲਸ ਨੂੰ ਵੱਡੀ ਸਫ਼ਲਤਾ, 1 ਕਿੱਲੋ ਹੈਰੋਇਨ ਤੇ ਡਰੱਗ ਮਨੀ ਸਮੇਤ ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ/ਤਰਨਤਾਰਨ : ਪੰਜਾਬ ਪੁਲਸ ਨੇ ਤਰਨਤਾਰਨ 'ਚ ਇਕ ਵਿਅਕਤੀ ਨੂੰ 1 ਕਿੱਲੋ ਹੈਰੋਇਨ ਅਤੇ 27 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ ਇਕ ਬਿਨਾਂ ਨੰਬਰ ਦੀ ਸਕਾਰਪੀਓ ਗੱਡੀ ਵੀ ਬਰਾਮਦ ਕੀਤੀ ਗਈ ਹੈ। ਇਸ ਗੱਲ ਦੀ ਜਾਣਕਾਰੀ ਡੀ. ਜੀ. ਪੀ. ਗੌਰਵ ਯਾਦਵ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਚਿੰਤਾ ਭਰੀ ਖ਼ਬਰ : ਡੂੰਘੇ ਸੰਕਟ 'ਚ ਪੈ ਸਕਦੇ ਨੇ ਪੰਜਾਬ ਵਾਸੀ, ਮਾਨ ਸਰਕਾਰ ਨੇ ਵਧਾ ਦਿੱਤੀ ਸਰਗਰਮੀ

ਉਨ੍ਹਾਂ ਨੇ ਦੱਸਿਆ ਕਿ ਇਸ ਮਾਮਲੇ 'ਚ ਐੱਫ. ਆਈ. ਆਰ. ਦਰਜ ਕਰ ਲਈ ਗਈ ਹੈ ਅਤੇ ਅੱਗੇ ਦੀ ਜਾਂਚ ਜਾਰੀ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਪੰਜਾਬ ਪੁਲਸ ਦੀ ਨਸ਼ਿਆਂ ਖ਼ਿਲਾਫ਼ ਅਜਿਹੀ ਮੁਹਿੰਮ ਅਪਰਾਧ ਦੀ ਇਸ ਸਪਲਾਈ ਚੈਨ ਨੂੰ ਤੋੜਨ 'ਚ ਮਦਦ ਕਰੇਗੀ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਮੁਤਾਬਕ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇਗਾ।
ਇਹ ਵੀ ਪੜ੍ਹੋ : CM ਮਾਨ ਤੇ ਰਾਜਪਾਲ ਵਿਚਾਲੇ ਟਕਰਾਅ ਜਾਰੀ, ਬਜਟ ਸੈਸ਼ਨ ਨੂੰ ਲੈ ਕੇ ਇਸ ਗੱਲ ਦਾ ਖ਼ਦਸ਼ਾ ਬਰਕਰਾਰ

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News