ਲੁਧਿਆਣਾ 'ਚ STF ਨੂੰ ਵੱਡੀ ਸਫ਼ਲਤਾ, 10 ਕਰੋੜ ਦੀ ਹੈਰੋਇਨ ਸਣੇ ਵਿਅਕਤੀ ਗ੍ਰਿਫ਼ਤਾਰ
Friday, Mar 03, 2023 - 04:02 PM (IST)
ਲੁਧਿਆਣਾ (ਅਨਿਲ) : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ.) ਦੀ ਲੁਧਿਆਣਾ ਯੂਨਿਟ ਨੇ ਨਸ਼ਾ ਤਸਕਰਾਂ ਦੇ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਇਕ ਨਸ਼ਾ ਤਸਕਰ ਨੂੰ 10 ਕਰੋੜ ਰੁਪਏ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਐੱਸ. ਟੀ. ਐੱਫ. ਦੇ ਇੰਚਾਰਜ ਹਰਬੰਸ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਸ ਨੂੰ ਮੁਖ਼ਬਰ ਖ਼ਾਸ ਨੇ ਸੂਚਨਾ ਦਿੱਤੀ ਸੀ ਕਿ ਨਸ਼ਾ ਤਸਕਰ ਹੈਰੋਇਨ ਦੀ ਵੱਡੀ ਖ਼ੇਪ ਲੈ ਕੇ ਸਕਟੂਰੀ 'ਤੇ ਮੋਤੀ ਨਗਰ ਇਲਾਕੇ 'ਚ ਆਪਣੇ ਗਾਹਕਾਂ ਨੂੰ ਸਪਲਾਈ ਕਰਨ ਆ ਰਿਹਾ ਹੈ।
ਇਹ ਵੀ ਪੜ੍ਹੋ : ਵਿਆਹ ਸਮਾਰੋਹ 'ਚ ਅਚਾਨਕ ਪਈਆਂ ਭਾਜੜਾਂ ਤੇ ਚੱਲੇ ਇੱਟਾਂ-ਪੱਥਰ, ਜਾਨ ਬਚਾਉਣ ਲਈ ਭੱਜੇ ਬਰਾਤੀ (ਤਸਵੀਰਾਂ)
ਇਸ 'ਤੇ ਐੱਸ. ਟੀ. ਐੱਫ. ਨੇ ਨਾਕੇਬੰਦੀ ਦੌਰਾਨ ਇਕ ਵਿਅਕਤੀ ਨੂੰ ਕਾਲੇ ਰੰਗ ਦੀ ਸਕੂਟਰੀ 'ਤੇ ਆਉਂਦਾ ਦੇਖਿਆ। ਪੁਲਸ ਨੇ ਸ਼ੱਕ ਦੇ ਆਧਾਰ 'ਤੇ ਤਲਾਸ਼ੀ ਲਈ ਤਾਂ ਸਕੂਟਰੀ ਸਵਾਰ ਵਿਅਕਤੀ ਕੋਲੋਂ 900 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਦੀ ਅੰਤਰ ਰਾਸ਼ਟਰੀ ਬਾਜ਼ਾਰ 'ਚ ਕੀਮਤ 10 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਧ ਰਿਹਾ 'ਸਵਾਈਨ ਫਲੂ' ਦਾ ਖ਼ਤਰਾ, ਹੁਣ ਤੱਕ 29 ਮਰੀਜ਼ ਆ ਚੁੱਕੇ ਸਾਹਮਣੇ
ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਅਰਜੁਨ ਸਿੰਘ (40) ਪੁੱਤਰ ਰਾਮ ਦੇਵ ਪ੍ਰਕਾਸ਼ ਵਾਸੀ ਜਮਾਲਪੁਰ ਦੇ ਤੌਰ 'ਤੇ ਕੀਤੀ ਗਈ ਹੈ। ਪੁਲਸ ਵੱਲੋਂ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ