ਕਿਸ਼ਨਗੜ੍ਹ ਤੋਂ ਹੈਰੋਇਨ ਵੇਚਣ ਵਾਲਾ ਵਿਅਕਤੀ ਕਾਬੂ

Friday, Jul 14, 2023 - 03:41 PM (IST)

ਕਿਸ਼ਨਗੜ੍ਹ ਤੋਂ ਹੈਰੋਇਨ ਵੇਚਣ ਵਾਲਾ ਵਿਅਕਤੀ ਕਾਬੂ

ਚੰਡੀਗੜ੍ਹ (ਸੁਸ਼ੀਲ ਰਾਜ) : ਪੁਲਸ ਨੇ ਕਿਸ਼ਨਗੜ੍ਹ ਦੇ ਭਗਵਾਨਪੁਰਾ ਨੇੜੇ ਨਾਕਾ ਲਾ ਕੇ ਹੈਰੋਇਨ ਵੇਚਦੇ ਨੌਜਵਾਨ ਨੂੰ ਕਾਬੂ ਕੀਤਾ ਹੈ, ਜਿਸ ਦੀ ਪਛਾਣ ਕਿਸ਼ਨਗੜ੍ਹ ਵਾਸੀ ਪ੍ਰਿੰਸ ਵਜੋਂ ਹੋਈ ਹੈ। ਤਲਾਸ਼ੀ ਦੌਰਾਨ ਪ੍ਰਿੰਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਆਈ. ਟੀ. ਪਾਰਕ ਥਾਣਾ ਪੁਲਸ ਨੇ ਪ੍ਰਿੰਸ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਕੇ ਉਸਨੂੰ ਜ਼ਿਲ੍ਹਾ ਅਦਾਲਤ 'ਚ ਪੇਸ਼ ਕਰ ਕੇ ਇਕ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਹੈ।

ਪੁਲਸ ਵਲੋਂ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਆਈ. ਟੀ. ਪਾਰਕ ਥਾਣਾ ਇੰਚਾਰਜ ਜਸਪਾਲ ਸਿੰਘ ਦੀ ਅਗਵਾਈ ਹੇਠ ਪੁਲਸ ਟੀਮ ਕਿਸ਼ਨਗੜ੍ਹ 'ਚ ਗਸ਼ਤ ਕਰ ਰਹੀ ਸੀ। ਪੁਲਸ ਟੀਮ ਨੇ ਭਗਵਾਨਪੁਰਾ ਨੇੜੇ ਨਾਕਾ ਲਾਇਆ ਹੋਇਆ ਸੀ। ਨਾਕੇ ’ਤੇ ਖੜ੍ਹੇ ਜਵਾਨਾਂ ਨੇ ਸਾਹਮਣਿਓਂ ਇਕ ਨੌਜਵਾਨ ਆਉਂਦਾ ਦੇਖਿਆ, ਜੋ ਪੁਲਸ ਨੂੰ ਦੇਖ ਕੇ ਵਾਪਸ ਜਾਣ ਲੱਗਾ। ਪੁਲਸ ਟੀਮ ਨੇ ਥੋੜ੍ਹੀ ਦੂਰ ਜਾ ਕੇ ਨੌਜਵਾਨ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਪ੍ਰਿੰਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਦੱਸਿਆ ਕਿ ਪ੍ਰਿੰਸ ਨਸ਼ੇ ਦਾ ਆਦੀ ਸੀ ਅਤੇ ਇਸ ਦੇ ਨਾਲ ਹੀ ਉਸ ਨੇ ਨਸ਼ਾ ਵੇਚਣਾ ਸ਼ੁਰੂ ਕਰ ਦਿੱਤਾ।
 


author

Babita

Content Editor

Related News