ਛਾਪੇਮਾਰੀ ਦੌਰਾਨ ਵਿਅਕਤੀ 10 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ

Monday, Sep 02, 2024 - 01:20 PM (IST)

ਛਾਪੇਮਾਰੀ ਦੌਰਾਨ ਵਿਅਕਤੀ 10 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ

ਗੁਰੂਹਰਸਹਾਏ (ਸੁਨੀਲ ਵਿੱਕੀ) : ਥਾਣਾ ਲੱਖੋ ਕੇ ਬਹਿਰਾਮ ਦੀ ਪੁਲਸ ਨੇ ਇੰਸਪੈਕਟਰ ਗੁਰਵਿੰਦਰ ਕੁਮਾਰ ਦੀ ਅਗਵਾਈ ਹੇਠ ਮਿਲੀ ਸੂਚਨਾ ਦੇ ਆਧਾਰ ’ਤੇ ਛਾਪੇਮਾਰੀ ਕਰਦੇ ਹੋਏ ਇੱਕ ਵਿਅਕਤੀ ਨੂੰ 10 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਇੰਸਪੈਕਟਰ ਗੁਰਵਿੰਦਰ ਕੁਮਾਰ ਨੇ ਦੱਸਿਆ ਕਿ ਪੁਲਸ ਪਾਰਟੀ ਨਾਲ ਗਸ਼ਤ ਅਤੇ ਚੈਕਿੰਗ ਕਰਦਿਆਂ ਉਨ੍ਹਾ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਜੱਜ ਸਿੰਘ ਪੁੱਤਰ ਸਵਰਣ ਸਿੰਘ ਨਾਂ ਦਾ ਵਿਅਕਤੀ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ।

 ਜੋ ਹੁਣ ਵੀ ਬੰਦ ਪਏ ਆਈਸ਼ਰ ਪੰਪ ਕੋਲ ਹੈਰੋਇਨ ਵੇਚਣ ਲਈ ਖੜ੍ਹਾ ਹੈ। ਇਸ 'ਤੇ ਪੁਲਸ ਪਾਰਟੀ ਨੇ ਛਾਪੇਮਾਰੀ ਕਰਦੇ ਨਾਮਜ਼ਦ ਵਿਅਕਤੀ ਨੂੰ ਕਾਬੂ ਕਰ ਲਿਆ ਤੇ ਤਲਾਸ਼ੀ ਦੌਰਾਨ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ।
 


author

Babita

Content Editor

Related News