ਪੁਲਸ ਨੇ ਸ਼ੱਕੀ ਵਿਅਕਤੀ ਨੂੰ ਕਾਬੂ ਕਰਕੇ ਹੈਰੋਇਨ ਕੀਤੀ ਬਰਾਮਦ
Tuesday, Sep 23, 2025 - 10:44 AM (IST)

ਜ਼ੀਰਾ (ਗੁਰਮੇਲ ਸੇਖਵਾਂ) : ਐੱਸ. ਐੱਸ. ਪੀ. ਫਿਰੋਜ਼ਪੁਰ ਦੇ ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਥਾਣਾ ਸਿਟੀ ਜ਼ੀਰਾ ਦੀ ਪੁਲਸ ਨੇ ਇੱਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ।
ਇਹ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਸਤਵੰਤ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਨਾਲ ਗਸ਼ਤ ਅਤੇ ਚੈਕਿੰਗ ਕਰਿਦਆਂ ਉਨ੍ਹਾਂ ਨੇ ਸਨੇਰ ਰੋਡ 'ਤੇ ਸੂਆ ਪੁਲ ਨੇੜੇ ਸੂਰਜ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਸਨੇਰ ਨੂੰ ਸ਼ੱਕ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਅਤੇ ਉਸ ਦੇ ਕਬਜ਼ੇ ਵਿੱਚੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਸ ਵੱਲੋਂ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।