ਲੁਧਿਆਣਾ : 4 ਕਰੋੜ ਦੀ ਹੈਰੋਇਨ ਸਮੇਤ ਵਿਅਕਤੀ ਗ੍ਰਿਫਤਾਰ

Saturday, Mar 10, 2018 - 03:22 PM (IST)

ਲੁਧਿਆਣਾ : 4 ਕਰੋੜ ਦੀ ਹੈਰੋਇਨ ਸਮੇਤ ਵਿਅਕਤੀ ਗ੍ਰਿਫਤਾਰ

ਲੁਧਿਆਣਾ (ਨਰਿੰਦਰ) : ਸ਼ਹਿਰ 'ਚ ਐੱਸ. ਟੀ. ਐੱਫ. ਦੀ ਟੀਮ ਨੇ ਬੀਤੀ ਰਾਤ 4 ਕਰੋੜ ਦੀ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਸ ਨੇ ਬੀਤੀ ਰਾਤ ਵਰਧਮਾਨ ਮਿੱਲ ਨੇੜਿਓਂ ਅਵਤਾਰ ਸਿੰਘ ਵਾਸੀ ਸਿਰਸਾ ਨਾਂ ਦੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ, ਜਿਸ ਦੇ ਕਬਜ਼ੇ 'ਚੋਂ 4 ਕਰੋੜ ਦੀ ਹੈਰੋਇਨ ਬਰਾਮਦ ਕੀਤੀ ਗਈ। ਫਿਲਹਾਲ ਪੁਲਸ ਨੇ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਜਾਂਚ-ਪੜਤਾਲ ਸ਼ੁਰੂ ਕਰ ਦਿੱਤੀ ਹੈ। 

 


Related News