10 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇੱਕ ਗ੍ਰਿਫ਼ਤਾਰ
Thursday, Sep 05, 2024 - 10:42 AM (IST)

ਜਲਾਲਾਬਾਦ (ਬੰਟੀ ਦਹੂਜਾ) : ਥਾਣਾ ਵੈਰੋਕੇ ਪੁਲਸ ਨੇ 10 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਜਸਵੰਤ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਗੁਮਾਨੀ ਵਾਲਾ ਖੂਹ ਦੇ ਨੇੜੇ ਪੁੱਜੇ ਤਾਂ ਮੁੱਖਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਬਲਵਿੰਦਰ ਸਿੰਘ ਉਰਫ਼ ਬਿੰਦਰ ਸਿੰਘ ਵਾਸੀ ਗੁਮਾਨੀ ਵਾਲਾ ਖੂਹ ਥਾਣਾ ਵੈਰੋ ਕੇ ਆਪਣੇ ਘਰ ਵਿੱਚ ਨਾਜਾਇਜ਼ ਸ਼ਰਾਬ ਪਾਈ ਬੈਠਾ ਹੈ।
ਜੇਕਰ ਹੁਣੇ ਹੀ ਛਾਪੇਮਾਰੀ ਕੀਤੀ ਜਾਵੇ ਤਾ ਰੰਗੇ ਹੱਥੀਂ ਕਾਬੂ ਆ ਸਕਦਾ ਹੈ। ਪੁਲਸ ਨੇ ਛਾਪੇਮਾਰੀ ਕਰਕੇ ਉਸ ਨੂੰ 10 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰ ਲਿਆ। ਇਸ ’ਤੇ ਧਾਰਾ 61/1/14 ਆਬਕਾਰੀ ਐਕਟ ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ।