ਨਾਜਾਇਜ਼ ਸ਼ਰਾਬ ਸਮੇਤ ਵਿਅਕਤੀ ਗ੍ਰਿਫ਼ਤਾਰ
Sunday, Dec 29, 2024 - 01:09 PM (IST)
 
            
            ਸਮਰਾਲਾ (ਬੰਗੜ, ਗਰਗ) : ਸਥਾਨਕ ਪੁਲਸ ਨੇ ਦੇਸੀ ਸ਼ਰਾਬ ਦੀਆਂ 19 ਬੋਤਲਾਂ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਬਲਵੀਰ ਸਿੰਘ ਉਰਫ਼ ਅਰੰਗੀ ਵਾਸੀ ਪਿੰਡ ਕੁੱਲੇਵਾਲ ਵਜੋਂ ਹੋਈ ਹੈ। ਸਹਾਇਕ ਥਾਣੇਦਾਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕੀ ਉਕਤ ਵਿਅਕਤੀ ਚੰਡੀਗੜ੍ਹ ਤੋਂ ਸ਼ਰਾਬ ਲਿਆ ਕੇ ਅੱਗੇ ਵੇਚਣ ਲਈ ਬਰਧਾਲਾਂ ਵੱਲ ਨੂੰ ਪੈਦਲ ਆ ਰਿਹਾ ਹੈ, ਜੇਕਰ ਹੁਣੇ ਨਾਕਾਬੰਦੀ ਕਰਕੇ ਕਾਬੂ ਕੀਤਾ ਜਾਵੇ ਤਾਂ ਸ਼ਰਾਬ ਬਰਾਮਦ ਹੋ ਸਕਦੀ ਹੈ।
ਪੁਲਸ ਪਾਰਟੀ ਨੇ ਉਕਤ ਇਤਲਾਹ ’ਤੇ ਜਦੋਂ ਮੁਲਜ਼ਮ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਚੰਡੀਗੜ੍ਹ ਦੀ ਦੇਸੀ ਸ਼ਰਾਬ ਦੀਆਂ 19 ਬੋਤਲਾਂ ਬਰਾਮਦ ਕੀਤੀਆਂ ਗਈਆਂ। ਪੁਲਸ ਨੇ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
 

 
                     
                             
                             
                             
                             
                             
                             
                             
                             
                             
                             
                            