ਚੋਰੀ ਕੀਤੇ ਗਏ ਮੋਟਰਸਾਈਕਲ ਸਮੇਤ ਮੁਲਜ਼ਮ ਗ੍ਰਿਫ਼ਤਾਰ

03/05/2023 2:14:42 PM

ਲੁਧਿਆਣਾ (ਅਨਿਲ) : ਥਾਣਾ ਲਾਡੋਵਾਲ ਦੇ ਅਧੀਨ ਆਉਂਦੀ ਹੰਬੜਾਂ ਪੁਲਸ ਚੌਂਕੀ ਦੀ ਪੁਲਸ ਨੇ ਬੀਤੀ ਰਾਤ ਇਕ ਮੁਲਜ਼ਮ ਨੂੰ ਚੋਰੀ ਕੀਤੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਚੌਂਕੀ ਇੰਚਾਰਜ ਗੁਰਮੀਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਮੁਖ਼ਬਰ ਖ਼ਾਸ ਨੇ ਸੂਚਨਾ ਦਿੱਤੀ ਸੀ ਕਿ ਇਕ ਵਿਅਕਤੀ ਚੋਰੀ ਕੀਤੇ ਮੋਟਰਸਾਈਕਲ ਨੂੰ ਵੇਚਣ ਲਈ ਹੰਬੜਾਂ ਇਲਾਕੇ ਤੋਂ ਜਾ ਰਿਹਾ ਹੈ, ਜਿਸ ’ਤੇ ਚੌਂਕੀ ਇੰਚਾਰਜ ਨੇ ਤੁਰੰਤ ਕਾਰਵਾਈ ਕਰਦਿਆਂ ਹੰਬੜਾਂ ਪੋਲਟਰੀ ਫਾਰਮ ਕੋਲ ਨਾਕਾਬੰਦੀ ਕੀਤੀ ਅਤੇ ਉਸੇ ਸਮੇਂ ਇਕ ਵਿਅਕਤੀ ਮੋਟਰਸਾਈਕਲ ’ਤੇ ਆਉਂਦਾ ਦਿਖਾਈ ਦਿੱਤਾ।

ਜਦੋਂ ਪੁਲਸ ਟੀਮ ਨੇ ਉਕਤ ਵਿਅਕਤੀ ਨੂੰ ਸ਼ੱਕ ਹੋਣ ’ਤੇ ਰੋਕ ਕੇ ਉਸ ਤੋਂ ਕਾਗਜ਼ ਮੰਗੇ ਤਾਂ ਉਸ ਕੋਲੋਂ ਕੋਈ ਵੀ ਜਵਾਬ ਨਹੀਂ ਮਿਲਿਆ। ਜਦੋਂ ਪੁਲਸ ਨੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਉਸ ਨੇ ਦੱਸਿਆ ਕਿ ਇਹ ਮੋਟਰਸਾਈਕਲ ਉਸ ਨੇ ਚੋਰੀ ਕੀਤਾ ਸੀ, ਜਿਸ ਨੂੰ ਲੁਧਿਆਣਾ ’ਚ ਵੇਚਣ ਜਾ ਰਿਹਾ ਸੀ। ਪੁਲਸ ਨੇ ਤੁਰੰਤ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੀ ਪਛਾਣ ਗੋਬਿੰਦ ਕੁਮਾਰ ਪੁੱਤਰ ਸੁਰਿੰਦਰ ਰਾਏ ਵਾਸੀ ਬਿਹਾਰ ਹਾਲ ਵਾਸੀ ਗੋਬਿੰਦ ਨਗਰ, ਹੰਬੜਾਂ ਦੇ ਰੂਪ ਵਿਚ ਕੀਤੀ ਗਈ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਥਾਣਾ ਲਾਡੋਵਾਲ ’ਚ ਕੇਸ ਦਰਜ ਕਰ ਲਿਆ ਹੈ।
 


Babita

Content Editor

Related News