ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ ਵਿਅਕਤੀ ਗ੍ਰਿਫ਼ਤਾਰ

Thursday, May 14, 2026 - 04:05 PM (IST)

ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ ਵਿਅਕਤੀ ਗ੍ਰਿਫ਼ਤਾਰ

ਬਠਿੰਡਾ (ਸੁਖਵਿੰਦਰ) : ਕੈਨਾਲ ਕਾਲੋਨੀ ਪੁਲਸ ਵਲੋਂ ਨਸ਼ਲੀਆਂ ਗੋਲੀਆਂ ਅਤੇ ਕੈਪਸੂਲ ਬਰਾਮਦ ਕਰਕੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਲਾਲ ਸਿੰਘ ਬਸਤੀ ਵਿਖੇ ਮੁਲਜਮ ਭਜਨ ਵਲੋਂ ਨਸ਼ਾ ਵੇਚਿਆ ਜਾ ਰਿਹਾ ਹੈ।

ਪੁਲਸ ਵਲੋਂ ਸੂਚਨਾ ਦੇ ਆਧਾਰ 'ਤੇ ਮੁਲਜ਼ਮ ਦੇ ਟਿਕਾਣੇ 'ਤੇ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਪੁਲਸ ਵਲੋਂ 4000 ਹਜ਼ਾਰ ਗੋਲੀਆ ਟਰਾਮਾਡੋਲ ਅਤੇ 1335 ਕੈਪਸੂਲ ਪ੍ਰੈਗਾਬਲਿਨ ਦੇ ਬਰਾਮਦ ਕੀਤੇ ਹਨ। ਪੁਲਸ ਵਲੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।


author

Babita

Content Editor

Related News