ਇਕ ਪਿਸਤੌਲ ਤੇ 3 ਜ਼ਿੰਦਾ ਕਾਰਤੂਸ ਸਣੇ ਵਿਅਕਤੀ ਗ੍ਰਿਫ਼ਤਾਰ
Tuesday, Jan 09, 2024 - 03:55 PM (IST)

ਲੁਧਿਆਣਾ, 8 ਜਨਵਰੀ (ਰਾਮ)- ਥਾਣਾ ਜਮਾਲਪੁਰ ਦੀ ਪੁਲਸ ਨੇ 1 ਪਿਸਤੌਲ ਅਤੇ 3 ਜ਼ਿੰਦਾ ਕਾਰਤੂਸ ਸਮੇਤ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸਾਗਰ ਠਾਕੁਰ ਪੁੱਤਰ ਮਨੋਜ ਕੁਮਾਰ ਵਾਸੀ ਨਿਊ ਸ਼ਿਵ ਸ਼ਕਤੀ ਕਾਲੋਨੀ ਟਿੱਬਾ ਰੋਡ ਵਜੋਂ ਹੋਈ ਹੈ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।
ਮੁਲਜ਼ਮ ਸਾਗਰ ਖ਼ਿਲਾਫ਼ ਥਾਣਾ ਜਮਾਲਪੁਰ ’ਚ ਪਹਿਲਾਂ ਵੀ ਕੇਸ ਦਰਜ ਹੈ। ਉਸ ਕੋਲੋਂ ਪੁੱਛਗਿੱਛ ਦੌਰਾਨ ਪੁਲਸ ਨੇ ਦਰਸ਼ਨ ਅਕੈਡਮੀ ਭਾਮੀਆਂ ਕਲਾਂ ਦੇ ਸਾਹਮਣੇ ਪਾਣੀ ਵਾਲੀ ਟੈਂਕੀ ਨੇੜੇ ਝਾੜੀਆਂ ’ਚੋਂ 1 ਪਿਸਤੌਲ ਅਤੇ 3 ਜ਼ਿੰਦਾ ਕਾਰਤੂਸ ਬਰਾਮਦ ਕੀਤੇ।