ਨਾਜਾਇਜ਼ ਹਥਿਆਰਾਂ ਸਣੇ ਮੁਲਜ਼ਮ ਗ੍ਰਿਫ਼ਤਾਰ

06/19/2024 5:15:54 PM

ਫਿਰੋਜ਼ਪੁਰ (ਮਲਹੋਤਰਾ, ਕੁਮਾਰ, ਪਰਮਜੀਤ, ਖੁੱਲਰ) : ਸੀ. ਆਈ. ਏ. ਸਟਾਫ਼ ਦੀ ਟੀਮ ਨੇ ਸੂਚਨਾ ਦੇ ਆਧਾਰ ’ਤੇ ਇਕ ਮੁਲਜ਼ਮ ਨੂੰ ਨਾਜਾਇਜ਼ ਹਥਿਆਰਾਂ ਸਮੇਤ ਫੜ੍ਹਿਆ ਹੈ। ਏ. ਐੱਸ. ਆਈ. ਸਾਹਿਬ ਸਿੰਘ ਦੇ ਅਨੁਸਾਰ ਉਨ੍ਹਾਂ ਦੀ ਅਗਵਾਈ ਹੇਠ ਟੀਮ ਪਿੰਡ ਹਸਤੀਵਾਲਾ ਦੇ ਕੋਲ ਗਸ਼ਤ ’ਤੇ ਸੀ। ਉਨ੍ਹਾਂ ਨੂੰ ਸੂਚਨਾ ਮਿਲੀ ਕਿ ਰਾਜੇਸ਼ ਕੁਮਾਰ ਗਗਨ ਵਾਸੀ ਪਿੰਡ ਬੱਗੇ ਕੇ ਪਿੱਪਲ ਦੇ ਕੋਲ ਨਾਜਾਇਜ਼ ਹਥਿਆਰ ਹਨ। ਉਹ ਇਸ ਸਮੇਂ ਹਸਤੀਵਾਲਾ ’ਚ ਰੇਲਵੇ ਫਾਟਕ ਦੇ ਕੋਲ ਖੜ੍ਹਾ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਵਿਚ ਹੈ।

ਏ. ਐੱਸ. ਆਈ. ਨੇ ਦੱਸਿਆ ਕਿ ਉਨ੍ਹਾਂ ਤੁਰੰਤ ਉੱਥੇ ਪਹੁੰਚ ਕੇ ਉਕਤ ਰਾਜੇਸ਼ ਕੁਮਾਰ ਨੂੰ ਹਿਰਾਸਤ ’ਚ ਲੈ ਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਨਾਜਾਇਜ਼ ਹਥਿਆਰ ਅਤੇ ਕਾਰਤੂਸ ਮਿਲੇ। ਮੁਲਜ਼ਮ ਦੇ ਖ਼ਿਲਾਫ਼ ਥਾਣਾ ਆਰਫਕੇ ’ਚ ਪਰਚਾ ਦਰਜ ਕਰ ਲਿਆ ਗਿਆ ਹੈ।


Babita

Content Editor

Related News