ਦੇਸੀ ਪਿਸਤੌਲ ਤੇ ਜ਼ਿੰਦਾ ਰੌਂਦਾਂ ਸਮੇਤ ਇਕ ਗ੍ਰਿਫ਼ਤਾਰ
Wednesday, Nov 05, 2025 - 04:38 PM (IST)
ਫਿਰੋਜ਼ਪੁਰ (ਪਰਮਜੀਤ, ਕੁਮਾਰ, ਖੁੱਲਰ, ਆਨੰਦ, ਮਲਹੋਤਰਾ) : ਥਾਣਾ ਮਮਦੋਟ ਪੁਲਸ ਨੇ ਇਕ ਵਿਅਕਤੀ ਨੂੰ 32 ਬੋਰ ਦੇ ਇਕ ਦੇਸੀ ਪਿਸਤੌਲ ਤੇ 5 ਜ਼ਿੰਦਾ ਰੌਂਦਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਸੁਖਚੈਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਇਲਾਕੇ ਵਿਚ ਸੀ।
ਇਸ ਦੌਰਾਨ ਸੰਜੀਵ ਉਰਫ਼ ਸੰਜੂ ਪੁੱਤਰ ਸੁਖਦੇਵ ਸਿੰਘ ਵਾਸੀ ਮਮਦੋਟ ਵਾਸੀ ਨੇੜੇ ਵਧਵਾ ਹਸਪਤਾਲ ਮਮਦੋਟ ਜ਼ਿਲ੍ਹਾ ਫਿਰੋਜ਼ਪੁਰ ਨੂੰ ਕਾਬੂ ਕਰਕੇ ਉਸ ਕੋਲੋਂ ਇਕ ਪਿਸਤੌਲ ਦੇਸੀ ਤੇ 5 ਜ਼ਿੰਦਾ ਰੌਂਦ ਬਰਾਮਦ ਕੀਤੇ। ਪੁਲਸ ਨੇ ਦੱਸਿਆ ਕਿ ਉਕਤ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
