ਪਟਿਆਲਾ ''ਚ ਸਿਰਫਿਰੇ ਵਿਅਕਤੀ ਨੇ ਪਾਇਆ ਭੜਥੂ, ਲੋਕਾਂ ਪਿੱਛੇ ਕੁਹਾੜੀ ਲੈ ਕੇ ਦੌੜਿਆ

Friday, Aug 27, 2021 - 12:04 PM (IST)

ਪਟਿਆਲਾ ''ਚ ਸਿਰਫਿਰੇ ਵਿਅਕਤੀ ਨੇ ਪਾਇਆ ਭੜਥੂ, ਲੋਕਾਂ ਪਿੱਛੇ ਕੁਹਾੜੀ ਲੈ ਕੇ ਦੌੜਿਆ

ਪਟਿਆਲਾ (ਬਲਜਿੰਦਰ) : ਪਟਿਆਲਾ ਸ਼ਹਿਰ ਦੇ ਅਰਬਨ ਅਸਟੇਟ ਇਲਾਕੇ 'ਚ ਉਸ ਸਮੇਂ ਹਫੜਾ-ਦਫੜੀ ਵਾਲਾ ਮਾਹੌਲ ਪੈਦਾ ਹੋ ਗਿਆ, ਜਦੋਂ ਇਕ ਸਿਰਫਿਰੇ ਵਿਅਕਤੀ ਵੱਲੋਂ ਕੁਹਾੜੀ ਨਾਲ ਲੋਕਾਂ 'ਤੇ ਹਮਲਾ ਕੀਤਾ ਜਾਣ ਲੱਗਾ। ਜਾਣਕਾਰੀ ਮੁਤਾਬਕ ਅਰਬਨ ਅਸਟੇਟ ਇਲਾਕੇ 'ਚ ਝਗੜੇ ਤੋਂ ਬਾਅਦ ਇਕ ਵਿਅਕਤੀ ਆਪਾ ਖੋਹ ਬੈਠਿਆ। ਉਕਤ ਵਿਅਕਤੀ ਨੇ ਬੇਕਾਬੂ ਹੁੰਦੇ ਹੋਏ ਕੁਹਾੜੀ ਨਾਲ ਲੋਕਾਂ 'ਤੇ ਹਮਲਾ ਕਰਨਾ ਸ਼ੁਰੂ ਕਰ ਦਿੱਤਾ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪਟਿਆਲਾ 'ਚ ਪ੍ਰਦਰਸ਼ਨ ਦੌਰਾਨ ਅਧਿਆਪਕਾਂ ਨੇ ਨਹਿਰ 'ਚ ਮਾਰੀ ਛਾਲ (ਤਸਵੀਰਾਂ)

ਉਕਤ ਵਿਅਕਤੀ ਕੁਹਾੜੀ ਲੈ ਕੇ ਲੋਕਾਂ ਪਿੱਛੇ ਦੌੜ ਰਿਹਾ ਸੀ, ਜਿਸ ਕਾਰਨ ਇਲਾਕੇ 'ਚ ਭੜਥੂ ਪੈ ਗਿਆ। ਫਿਲਹਾਲ ਉਕਤ ਵਿਅਕਤੀ ਨੂੰ ਪੁਲਸ ਵੱਲੋਂ ਕਾਬੂ ਕਰ ਲਿਆ ਗਿਆ ਹੈ। ਇਸ ਦੀ ਪੁਸ਼ਟੀ ਕਰਦੇ ਹੋਏ ਥਾਣਾ ਲਾਹੌਰੀ ਦੇ ਐਸ. ਐਚ. ਓ. ਮਹਿਲ ਸਿੰਘ ਨੇ ਦੱਸਿਆ ਕਿ ਇਹ ਵਿਅਕਤੀ ਗੁਰੂ ਨਾਨਕ ਨਗਰ ਇਲਾਕੇ ਦਾ ਰਹਿਣ ਵਾਲਾ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਹਾਈਕੋਰਟ 'ਚ ਨਸ਼ਾ ਤਸਕਰੀ ਦੇ ਮਾਮਲੇ ਦੀ ਸੁਣਵਾਈ ਅੱਜ

ਇਸ ਵਿਅਕਤੀ ਦਾ ਗੁਆਂਢੀਆਂ ਨਾਲ ਝਗੜਾ ਹੋਇਆ ਸੀ, ਜਿਸ ਤੋਂ ਬਾਅਦ ਉਸ ਨੇ ਕੁਹਾੜੀ ਨਾਲ ਲੋਕਾਂ 'ਤੇ ਹਮਲਾ ਕਰਨਾ ਸ਼ੁਰੂ ਕਰ ਦਿੱਤਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News