ਮਾਨਸਿਕ ਤੌਰ ’ਤੇ ਪ੍ਰੇਸ਼ਾਨ ਨੌਜਵਾਨ ਨੇ ਲਿਆ ਫਾਹ

07/11/2018 8:16:21 AM

ਸ਼ੇਰਪੁਰ (ਅਨੀਸ਼) – ਪਿੰਡ ਬਡ਼ੀ ਵਿਖੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਇਕ ਨੌਜਵਾਨ ਨੇ ਘਰ ਵਿਚ ਫਾਹ ਲੈ ਕੇ ਖੁਦਕੁਸ਼ੀ ਕਰ ਲਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਜਸਮੇਲ ਸਿੰਘ ਬਡ਼ੀ ਨੇ ਦੱਸਿਆ ਕਿ ਪ੍ਰਿਤਪਾਲ ਸਿੰਘ (21) ਪੁੱਤਰ ਹਰਦੇਵ ਸਿੰਘ ਵਾਸੀ ਬਡ਼ੀ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ, ਜਿਸ ਕਰਕੇ ਉਸ ਨੇ ਖੁਦਕੁਸ਼ੀ ਕਰ ਲਈ। ਪ੍ਰਿਤਪਾਲ ਦੀ ਲਾਸ਼  ਪੋਸਟਮਾਰਟਮ ਲਈ ਸਿਵਲ ਹਸਪਤਾਲ ਧੂਰੀ ਵਿਖੇ ਲਿਜਾਈ  ਗਈ ਹੈ। ਪੁਲਸ ਵੱਲੋਂ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ਦੇ ਅਾਧਾਰ ’ਤੇ ਧਾਰਾ 174 ਤਹਿਤ  ਕਾਰਵਾਈ ਅਮਲ ਵਿਚ ਲਿਅਾਂਦੀ ਗਈ ਹੈ।

 


Related News