ਪਤਨੀ ਤੇ ਸਹੁਰਾ ਪਰਿਵਾਰ ਤੋਂ ਤੰਗ ਆ ਕੇ ਨੌਜਵਾਨ ਨੇ ਕੀਤੀ ਖੁਦਕੁਸ਼ੀ
Sunday, Oct 08, 2017 - 08:20 AM (IST)
ਬੱਸੀ ਪਠਾਣਾਂ (ਰਾਜਕਮਲ) - ਪਿੰਡ ਬਹਿਰਾਮਪੁਰ 'ਚ ਵਿਆਹੇ ਇਕ 28 ਸਾਲਾ ਨੌਜਵਾਨ ਵੱਲੋਂ ਆਪਣੀ ਪਤਨੀ ਤੇ ਸਹੁਰਾ ਪਰਿਵਾਰ ਦੇ ਹੋਰ ਮੈਂਬਰਾਂ ਤੋਂ ਤੰਗ ਆ ਕੇ ਭਾਖੜਾ ਨਹਿਰ 'ਚ ਛਲਾਂਗ ਲਗਾ ਕੇ ਖੁਦਕੁਸ਼ੀ ਕਰ ਲੈਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਹਿਚਾਣ ਗੁਰਚਰਨ ਸਿੰਘ ਵਾਸੀ ਪਿੰਡ ਮਾਛੀਪੁਰ ਥਾਣਾ ਘੜੂੰਆਂ ਜ਼ਿਲਾ ਮੁਹਾਲੀ ਦੇ ਤੌਰ 'ਤੇ ਹੋਈ ਹੈ। ਪੁਲਸ ਨੇ ਮ੍ਰਿਤਕ ਗੁਰਚਰਨ ਸਿੰਘ ਦੀ ਲਾਸ਼ ਜ਼ਿਲਾ ਪਟਿਆਲੇ ਦੀ ਭਾਖੜਾ ਨਹਿਰ 'ਚੋਂ ਬਰਾਮਦ ਕਰਨ ਉਪਰੰਤ ਪੋਸਟਮਾਰਟਮ ਤੋਂ ਬਾਅਦ ਵਾਰਸਾਂ ਨੂੰ ਸੌਂਪ ਦਿੱਤੀ ਹੈ। ਪੁਲਸ ਨੇ ਇਸ ਮਾਮਲੇ 'ਚ ਮ੍ਰਿਤਕ ਦੇ ਪਿਤਾ ਪ੍ਰੇਮ ਸਿੰਘ ਪੁੱਤਰ ਕਾਕਾ ਸਿੰਘ ਦੇ ਬਿਆਨ 'ਤੇ ਮ੍ਰਿਤਕ ਦੀ ਪਤਨੀ ਗੁਰਪ੍ਰੀਤ ਕੌਰ, ਸੱਸ ਕਮਲਜੀਤ ਕੌਰ, ਸਾਲੇ ਲਖਵੀਰ ਸਿੰਘ, ਦਲਵੀਰ ਸਿੰਘ ਅਤੇ ਗੁਰਦੇਵ ਸਿੰਘ ਤੇ ਇਕ ਅਣਜਾਣ ਵਿਅਕਤੀ ਸਮੇਤ 6 ਦੇ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ ਦੀ ਜ਼ਿੰਮੇਵਾਰੀ ਏ. ਐੱਸ. ਆਈ. ਸੁਪਿੰਦਰ ਸਿੰਘ ਨੂੰ ਸੌਂਪ ਦਿੱਤੀ ਹੈ।
