ਘਰੇਲੂ ਝਗੜੇ ਕਾਰਨ ਵਿਅਕਤੀ ਦੀ ਕੀਤੀ ਕੁੱਟਮਾਰ
Saturday, Jul 13, 2024 - 05:15 PM (IST)
ਫਿਰੋਜ਼ਪੁਰ (ਮਲਹੋਤਰਾ, ਪਰਮਜੀਤ, ਖੁੱਲਰ) : ਘਰੇਲੂ ਝਗੜੇ ਕਾਰਨ ਇਕ ਵਿਅਕਤੀ ਦੀ ਕੁੱਟਮਾਰ ਕਰਨ ਵਾਲੇ 6 ਮੁਲਜ਼ਮਾਂ ਦੇ ਖ਼ਿਲਾਫ਼ ਪੁਲਸ ਨੇ ਪਰਚਾ ਦਰਜ ਕੀਤਾ ਹੈ। ਘਟਨਾ ਬਸਤੀ ਭਾਣੇਵਾਲੀ ਦੀ ਹੈ। ਥਾਣਾ ਆਰਫਕੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਪੀੜਤ ਮਨਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਆਪਣੇ ਪਰਿਵਾਰ ਦੇ ਨਾਲ ਝਗੜਾ ਚੱਲ ਰਿਹਾ ਹੈ।
ਇਸੇ ਕਾਰਨ ਉਸ ਦੇ ਪਿਓ ਜਗਤਾਰ ਸਿੰਘ ਅਤੇ ਹੋਰਨਾਂ ਰਿਸ਼ਤੇਦਾਰਾਂ ਸਮਨਦੀਪ ਕੌਰ, ਅਮਰਜੀਤ ਕੌਰ, ਜੀਤੂ, ਗੋਰਾ ਅਤੇ ਇਕ ਹੋਰ ਵਿਅਕਤੀ ਨੇ ਉਸ ਦੀ ਕੁੱਟਮਾਰ ਕਰ ਕੇ ਉਸ ਨੂੰ ਜ਼ਖਮੀ ਕਰ ਦਿੱਤਾ ਹੈ। ਏ. ਐੱਸ. ਆਈ. ਵਣ ਸਿੰਘ ਨੇ ਦੱਸਿਆ ਕਿ ਪਰਚਾ ਦਰਜ ਕਰਨ ਉਪਰੰਤ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।