ਪੁੱਤਰ ਤੇ ਨੂੰਹ ਖ਼ਿਲਾਫ਼ ਕੁੱਟਮਾਰ ਦੇ ਦੋਸ਼ ’ਚ ਮਾਮਲਾ ਦਰਜ
Wednesday, Sep 04, 2024 - 05:10 PM (IST)

ਫਿਰੋਜ਼ਪੁਰ/ਮੱਲਾਂਵਾਲਾ (ਕੁਮਾਰ, ਪਰਮਜੀਤ, ਖੁੱਲਰ, ਜਸਪਾਲ) : ਫਿਰੋਜ਼ਪੁਰ ਦੇ ਪਿੰਡ ਕਾਮਲ ਵਾਲਾ ਦੇ ਰਹਿਣ ਵਾਲੇ ਵਿਅਕਤੀ ਨੂੰ ਉਸ ਦੇ ਪੁੱਤਰ ਅਤੇ ਨੂੰਹ ਵੱਲੋਂ ਕੁੱਟਮਾਰ ਕਰਨ ਦੇ ਦੋਸ਼ ’ਚ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਦਰਸ਼ਨ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਲਿਖ਼ਤੀ ਸ਼ਿਕਾਇਤ ਅਤੇ ਬਿਆਨਾਂ ’ਚ ਸ਼ਿਕਾਇਤਕਰਤਾ ਜੀਨਾ ਪਤਨੀ ਕੇਵਲ ਸਿੰਘ ਨੇ ਦੋਸ਼ ਲਾਇਆ ਕਿ ਉਸ ਦੇ ਪਤੀ ਕੇਵਲ ਸਿੰਘ ਨਾਲ ਉਸ ਦੇ ਪੁੱਤਰ ਕਮਲਜੀਤ ਸਿੰਘ ਅਤੇ ਉਸ ਦੀ ਪਤਨੀ ਜੱਸੀ ਨੇ ਕੁੱਟਮਾਰ ਕੀਤੀ ਹੈ।
ਉਨ੍ਹਾਂ ਨੇ ਉਸ ਨੂੰ ਡਾਂਗਾਂ ਮਾਰ-ਮਾਰ ਕੇ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ ਹੈ, ਜਿਸ ਨੂੰ ਫਿਰੋਜ਼ਪੁਰ ਸ਼ਹਿਰ ਦੇ ਇਕ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਕਮਲਜੀਤ ਸਿੰਘ ਅਤੇ ਜੱਸੀ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।