ਜਲੰਧਰ ’ਚ ਪੁਲਸ ਦੀ ਗੁੰਡਾਗਰਦੀ, ਰਿਸ਼ਵਤ ਨਾ ਦੇਣ ’ਤੇ ASI ਨੇ ਦਿਵਿਆਂਗ ਦੀ ਬੇਰਹਿਮੀ ਨਾਲ ਕੀਤੀ ਕੁੱਟਮਾਰ

Friday, Jun 11, 2021 - 09:22 PM (IST)

ਜਲੰਧਰ ’ਚ ਪੁਲਸ ਦੀ ਗੁੰਡਾਗਰਦੀ, ਰਿਸ਼ਵਤ ਨਾ ਦੇਣ ’ਤੇ ASI ਨੇ ਦਿਵਿਆਂਗ ਦੀ ਬੇਰਹਿਮੀ ਨਾਲ ਕੀਤੀ ਕੁੱਟਮਾਰ

ਜਲੰਧਰ— ਪੰਜਾਬ ਪੁਲਸ ਆਏ ਦਿਨ ਕਿਸੇ ਨਾ ਕਿਸੇ ਕਾਰਨ ਚਰਚਾ ’ਚ ਰਹਿੰਦੀ ਹੈ। ਹੁਣ ਇਕ ਹੋਰ ਨਵਾਂ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਕਬੀਰ ਵਿਹਾਰ ਦੇ ਰਹਿਣ ਵਾਲੇ ਇਕ ਦਿਵਿਆਂਗ ਨੂੰ ਰਿਸ਼ਵਤ ਨਾ ਦੇਣ ’ਤੇ ਏ. ਐੱਸ. ਆਈ. ਰਘੁਵੀਰ ਸਿੰਘ ਨੇ ਲੱਤਾਂ ਅਤੇ ਮੁੱਕਿਆਂ ਨਾਲ ਕੁੱਟ ਦਿੱਤਾ। ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ ’ਚ ਕੈਦ ਹੋ ਗਈ ਹੈ,ਜਿਸ ਦੀ ਵੀਡੀਓ ਵੀ ਵਾਇਰਲ ਹੋ ਰਹੀ ਹੈ। 

ਇਹ ਵੀ ਪੜ੍ਹੋ:  ਜਲੰਧਰ: 'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ, ਪਤਨੀ ਨਾਲ ਝਗੜਾ ਹੋਣ ਤੋਂ ਬਾਅਦ ਤੈਸ਼ 'ਚ ਆਏ ਪਤੀ ਨੇ ਕੀਤੀ ਖ਼ੁਦਕੁਸ਼ੀ

PunjabKesari

ਜਾਣਕਾਰੀ ਮੁਤਾਬਕ ਦਿਵਿਆਂਗ ਮਹਿੰਦਰ ਕੁਮਾਰ ਨੇ ਦੱਸਿਆ ਕਿ ਉਸ ਦੇ ਭਰਾ ਖ਼ਿਲਾਫ਼ ਚੋਰੀ ਦਾ ਮਾਮਲਾ ਦਰਜ ਹੋਇਆ ਸੀ। ਇਸੇ ਸਿਲਸਿਲੇ ’ਚ ਏ. ਐੱਸ. ਆਈ. ਰਘੁਵੀਰ ਸਿੰਘ ਉਸ ਕੋਲੋਂ ਪੁੱਛਗਿੱਛ ਕਰਨ ਆਇਆ ਸੀ ਅਤੇ ਉਸ ’ਤੇ ਹੀ ਚੋਰੀ ਦੇ ਦੋਸ਼ ਲਗਾ ਰਹੇ ਸਨ। ਇੰਨਾ ਹੀ ਨਹੀਂ ਏ. ਐੱਸ. ਆਈ. ਨੇ ਉਸ ਕੋਲੋਂ ਰਿਸ਼ਵਤ ਵੀ ਮੰਗੀ। ਜਦੋਂ ਉਸ ਨੇ ਰਿਸ਼ਵਤ ਦੇਣ ਤੋਂ ਮਨ੍ਹਾ ਕਰ ਦਿੱਤਾ ਤਾਂ ਏ. ਐੱਸ. ਆਈ. ਰਘੁਵੀਰ ਸਿੰਘ ਨੇ ਉਸ ਨਾਲ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ, ਜਿਸ ਦੀ ਵੀਡੀਓ ਵਾਇਰਲ ਹੋ ਰਹੀ ਹੈ। ਪੀੜਤ ਨੇ ਪੁਲਸ ਕਮਿਸ਼ਨਰ ਤੋਂ ਮਦਦ ਦੀ ਗੁਹਾਰ ਲਗਾਈ ਹੈ। 

ਇਹ ਵੀ ਪੜ੍ਹੋ:  ਹੁਸ਼ਿਆਰਪੁਰ 'ਚੋਂ ਸਾਹਮਣੇ ਆਈ ਇਨਸਾਨੀਅਤ ਨੂੰ ਸ਼ਰਮਸਾਰ ਕਰਦੀ ਤਸਵੀਰ, ਬਾਲਟੀ ’ਚ ਸੁੱਟਿਆ ਨਵ-ਜੰਮਿਆ ਬੱਚਾ

ਇਹ ਵੀ ਪੜ੍ਹੋ:  ਜਲੰਧਰ: ਏ. ਐੱਸ. ਆਈ. ਨੇ ਕੁੜੀ 'ਤੇ ਸਰੀਰਕ ਸੰਬੰਧ ਬਣਾਉਣ ਦਾ ਪਾਇਆ ਦਬਾਅ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

shivani attri

Content Editor

Related News