ਨਸ਼ਾ ਕਰਨ ਤੋਂ ਰੋਕਿਆ ਤਾਂ ਵਿਅਕਤੀ ਦੀ ਕੀਤੀ ਕੁੱਟਮਾਰ
Saturday, Mar 28, 2026 - 11:02 AM (IST)
ਗੁਰੂਹਰਸਹਾਏ (ਸਿਕਰੀ) : ਗੁਰੂਹਰਸਹਾਏ ਦੇ ਅਧੀਨ ਆਉਂਦੀ ਬਸਤੀ ਗੋਬਿੰਦਗੜ੍ਹ ਵਿਖੇ ਨਸ਼ਾ ਕਰਨ ਤੋਂ ਰੋਕਣ ’ਤੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ 'ਚ ਥਾਣਾ ਗੁਰੂਹਰਸਹਾਏ ਪੁਲਸ ਨੇ 3 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ 'ਚ ਕੁਲਵੰਤ ਸਿੰਘ ਪੁੱਤਰ ਚੰਨਾ ਸਿੰਘ ਵਾਸੀ ਬਸਤੀ ਗੋਬਿੰਦਗੜ੍ਹ ਨੇ ਦੱਸਿਆ ਕਿ ਉਹ ਨੇ ਮਿਤੀ 9 ਮਈ 2025 ਨੂੰ ਕਰੀਬ 9.30 ਨੂੰ ਆਪਣੇ ਘਰ ਨੂੰ ਜਾ ਰਿਹਾ ਸੀ ਤਾਂ ਦੋਸ਼ੀਅਨ ਗੁਰਪ੍ਰੀਤ ਸਿੰਘ ਪੁੱਤਰ ਕੁਲਦੀਪ ਸਿੰਘ, ਕੁਲਦੀਪ ਸਿੰਘ ਪੁੱਤਰ ਹਰਨਾਮ ਸਿੰਘ ਅਤੇ ਸਵਰਨਾ ਰਾਣੀ ਪੁੱਤਰੀ ਕੁਲਦੀਪ ਸਿੰਘ ਵਾਸੀਅਨ ਗੋਬਿੰਦਗੜ੍ਹ ਨੇ ਉਸ ਨੂੰ ਗਲੀ ਵਿਚ ਰੋਕ ਕੇ ਮੁਸੱਲਾ ਹਥਿਆਰ ਹੋ ਕੇ ਉਸ ਦੇ ਸੱਟਾਂ ਮਾਰੀਆਂ।
ਵਜ਼ਾ ਰਜ਼ਿੰਸ਼ ਹੈ ਕਿ ਹੈ ਕਿ ਉਹ ਗੁਰਪ੍ਰੀਤ ਸਿੰਘ ਨੂੰ ਆਪਣੇ ਹਲਕੇ ਵਿਚ ਨਸ਼ਾ ਕਰਨ ਤੋਂ ਰੋਕਿਆ ਸੀ। ਕੁਲਵੰਤ ਸਿੰਘ ਨੇ ਦੱਸਿਆ ਕਿ ਇਸੇ ਰੰਜ਼ਿਸ਼ ਦੇ ਚੱਲਦਿਆਂ ਉਸ ਦੇ ਉਕਤ ਦੋਸ਼ੀਅਨ ਨੇ ਸੱਟਾਂ ਮਾਰੀਆਂ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਜਸਪਾਲ ਚੰਦ ਨੇ ਦੱਸਿਆ ਕਿ ਪੁਲਿਸ ਨੇ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
