ਦਸੂਹਾ ''ਚ ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਪੁਲਸ ਨੇ ਕੁਝ ਹੀ ਘੰਟਿਆਂ ''ਚ ਮੁਲਜ਼ਮ ਕੀਤਾ ਗ੍ਰਿਫ਼ਤਾਰ
Saturday, Jan 10, 2026 - 12:40 PM (IST)
ਦਸੂਹਾ (ਨਾਗਲਾ, ਝਾਵਰ)-ਸੰਦੀਪ ਕੁਮਾਰ ਮਲਿਕ ਸੀਨੀਅਰ ਪੁਲਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪਰਮਿੰਦਰ ਸਿੰਘ ਹੀਰ ਐੱਸ. ਪੀ. ਇਨਵੈਸਟੀਗੇਸ਼ਨ ਹੁਸ਼ਿਆਰਪੁਰ ਅਤੇ ਬਲਵਿੰਦਰ ਸਿੰਘ ਜੋੜਾ ਡੀ. ਐੱਸ. ਪੀ. ਦਸੂਹਾ ਦੀਆਂ ਹਦਾਇਤਾਂ ਮੁਤਾਬਕ ਐੱਸ. ਆਈ. ਬਲਜਿੰਦਰ ਸਿੰਘ ਮੱਲੀ ਮੁੱਖ ਅਫ਼ਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਪੁਲਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਹਾਸਲ ਹੋਈ, ਜਦੋਂ ਕਤਲ ਕੇਸ ਦੇ ਮੁਲਜ਼ਮ ਦਵਿੰਦਰਪਾਲ ਸਿੰਘ ਪੁੱਤਰ ਭੁਪਿੰਦਰ ਸ਼ਿੰਘ ਵਾਸੀ ਘੋਗਰਾ ਥਾਣਾ ਦਸੂਹਾ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਇਸ ਸਬੰਧੀ ਡੀ. ਐੱਸ. ਪੀ. ਬਲਵਿੰਦਰ ਸਿੰਘ ਜੋੜਾ ਅਤੇ ਮੁੱਖ ਅਫ਼ਸਰ ਥਾਣਾ ਦਸੂਹਾ ਬਲਜਿੰਦਰ ਸਿੰਘ ਮੱਲੀ ਨੇ ਦੱਸਿਆ ਕਿ ਬਲਵਿੰਦਰ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਘੋਗਰਾ ਥਾਣਾ ਦਸੂਹਾ ਨੇ ਬਿਆਨਾਂ ’ਚ ਦੱਸਿਆ ਕਿ ਉਸ ਦਾ ਬੇਟਾ ਸਿਮਰਜੀਤ ਸਿੰਘ ਅਤੇ ਉਸ ਦਾ ਦੋਸਤ ਹਨੀ ਸਿੰਘ ਆਪਣੇ ਦੋਸਤ ਦੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਸੁੰਡੀਆ ਰਾਹੀਂ ਦਸੂਹਾ ਨੂੰ ਜਾ ਰਹੇ ਸੀ ਤਾਂ ਇਸ ਦੌਰਾਨ ਜਦੋਂ ਉਹ ਐੱਸ. ਕੇ. ਭੱਠੇ ਕੋਲ ਪੁੱਜੇ ਤਾਂ ਇਨ੍ਹਾਂ ਦੇ ਪਿੱਛੇ ਇਕ ਕਾਰ, ਜਿਸ ਨੂੰ ਦਵਿੰਦਰਪਾਲ ਸਿੰਘ ਪੁੱਤਰ ਭੁਪਿੰਦਰ ਸਿੰਘ ਵਾਸੀ ਘੋਗਰਾ ਚਲਾ ਰਿਹਾ ਸੀ ਅਤੇ ਇਸ ਨਾਲ ਇਸ ਦਾ ਸਾਲਾ ਅਮਰਜੀਤ ਸਿੰਘ ਪੁੱਤਰ ਜੈ ਪਾਲ ਵਾਸੀ ਮਹਿਤਪੁਰ ਥਾਣਾ ਮੁਕੇਰੀਆ ਬੈਠਾ ਸੀ, ਉਸ ਨੇ ਜਾਣਬੁੱਝ ਕੇ ਅਤੇ ਲਾਪ੍ਰਵਾਹੀ ਨਾਲ ਮੋਟਰਸਾਈਕਲ ’ਚ ਆਪਣੀ ਕਾਰ ਦੀ ਟੱਕਰ ਮਾਰੀ। ਜਿਸ ਨਾਲ ਦੋਵੇਂ ਸੜਕ ਵਿਚਕਾਰ ਡਿੱਗ ਪਏ।
ਇਹ ਵੀ ਪੜ੍ਹੋ: ਪੰਜਾਬ ਦੇ ਲੋਕਾਂ ਲਈ ਵੱਡੀ ਮੁਸੀਬਤ! ਪ੍ਰਾਪਰਟੀ ਸੌਦਿਆਂ ’ਤੇ ਸਰਕਾਰੀ ਰਾਡਾਰ, ਸਖ਼ਤ ਹੁਕਮ ਜਾਰੀ
ਫਿਰ ਦੋਵਾਂ ਦਵਿੰਦਰਪਾਲ ਸਿੰਘ ਅਤੇ ਅਮਰਜੀਤ ਸਿੰਘ ਨੇ ਆਪਣੇ ਦਸਤੀ ਹਥਿਆਰਾਂ ਨਾਲ ਉਨ੍ਹਾਂ ਨੂੰ ਸੱਟਾਂ ਮਾਰੀਆਂ, ਇਸ ਦੇ ਉਪਰੰਤ ਜ਼ਖ਼ਮੀਆਂ ਨੂੰ ਸਿਵਲ ਹਸਪਾਤਲ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ 7 ਜਨਵਰੀ ਨੂੰ ਸਿਮਰਜੀਤ ਸਿੰਘ ਦੀ ਮੌਤ ਹੋ ਗਈ ਅਤੇ ਦੂਜਾ ਹਨੀ ਸਿੰਘ ਹਸਪਤਾਲ ’ਚ ਜ਼ੇਰੇ ਇਲਾਜ ਹੈ। ਉਨ੍ਹਾਂ ਦੱਸਿਆ ਕਤਲ ਦੇ ਇਕ ਮੁਲਜ਼ਮ ਦਵਿੰਦਰਪਾਲ ਸਿੰਘ ਨੂੰ ਕੁਝ ਹੀ ਘੰਟਿਆਂ ’ਚ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਦੂਜੇ ਦੀ ਭਾਲ ਜਾਰੀ ਹੈ।
ਇਹ ਵੀ ਪੜ੍ਹੋ: ਹੁਸ਼ਿਆਰਪੁਰ ਵਿਖੇ ਸ਼ੱਕੀ ਹਾਲਾਤ 'ਚ ਵਿਆਹੁਤਾ ਦੀ ਮੌਤ, ਪੇਕੇ ਪਰਿਵਾਰ ਨੇ ਲਾਏ ਸਹੁਰਿਆਂ 'ਤੇ ਗੰਭੀਰ ਦੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
