ਕਪੂਰਥਲਾ ''ਚ ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ

Monday, May 27, 2024 - 07:14 PM (IST)

ਕਪੂਰਥਲਾ ''ਚ ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ

ਕਪੂਰਥਲਾ (ਓਬਰਾਏ)- ਕਪੂਰਥਲਾ ਦੇ ਪਿੰਡ ਭੰਡਾਲ ਬੇਟ ਵਿੱਚ ਅੱਜ ਸਵੇਰੇ ਇਕ ਵਿਅਕਤੀ ਦੀ ਖ਼ੂਨ ਨਾਲ ਲਥਪਥ ਲਾਸ਼ ਮਿਲੀ ਹੈ, ਜਿਸ ਕਾਰਨ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਲਾਸ਼ ਸਬੰਧੀ ਸੂਚਨਾ ਮਿਲਣ ਤੋਂ  ਬਾਅਦ ਥਾਣਾ ਢਿੱਲਵਾਂ ਦੀ ਪੁਲਸ ਅਤੇ ਡੀ. ਐੱਸ. ਪੀ. ਭੁਲੱਥ ਸੁਰਿੰਦਰ ਪਾਲ ਆਪਣੀ ਟੀਮ ਸਮੇਤ ਮੌਕੇ 'ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

PunjabKesari

ਹਾਲਾਂਕਿ ਅਜੇ ਤੱਕ ਕਤਲ ਦੇ ਕਾਰਨ ਅਤੇ ਕਾਤਲ ਦਾ ਖ਼ੁਲਾਸਾ ਨਹੀਂ ਹੋਇਆ ਹੈ। ਇਸ ਦੀ ਪੁਸ਼ਟੀ ਕਰਦਿਆਂ ਥਾਣਾ ਢਿੱਲਵਾਂ ਦੇ ਮੁਖੀ ਅਨੁਸਾਰ ਲਾਸ਼ ਦੀ ਹਾਲਤ ਨੂੰ ਵੇਖਦੇ ਹੋਏ ਸਾਰੇ ਤੱਥਾਂ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਜਲਦ ਹੀ ਕਾਤਲ ਨੂੰ ਫੜ ਲਿਆ ਜਾਵੇਗਾ।

ਇਹ ਵੀ ਪੜ੍ਹੋ-ਜਲੰਧਰ ਦੇ ਥਾਣਾ ਮਕਸੂਦਾਂ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ, ਸਾਮਾਨ ਸੜ ਕੇ ਹੋਇਆ ਸੁਆਹ

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਲੋਕਾਂ ਨੇ ਪਿੰਡ ਭੰਡਾਲ ਬੇਟ ਦੇ ਪਸ਼ੂ ਹਸਪਤਾਲ ਕੰਪਲੈਕਸ ਵਿਚ ਇਕ 40 ਸਾਲਾ ਵਿਅਕਤੀ ਮਨਜੀਤ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਨੂਰਪੁਰ ਜਨੂਹਾ ਦੀ ਖ਼ੂਨ ਨਾਲ ਲਥਪਥ ਲਾਸ਼ ਵੇਖੀ। ਇਸ ਸਬੰਧੀ ਪੁਲਸ ਨੂੰ ਸੂਚਨਾ ਦੇਣ ਤੋਂ ਬਾਅਦ ਥਾਣਾ ਢਿੱਲਵਾਂ ਦੇ ਐੱਸ. ਐੱਚ. ਓ. ਸੁਖਵੀਰ ਸਿੰਘ ਅਤੇ ਡੀ. ਐੱਸ. ਪੀ. ਸੁਰਿੰਦਰ ਪਾਲ ਅਤੇ ਉਨ੍ਹਾਂ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

PunjabKesari

ਮਨਜੀਤ ਸਿੰਘ ਦੇ ਭਰਾ ਸਰਬਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਮਨਜੀਤ ਸਿੰਘ ਕੱਲ੍ਹ ਤੋਂ ਕਿਸੇ ਕੰਮ ਲਈ ਗਿਆ ਹੋਇਆ ਸੀ ਅਤੇ ਰਾਤ ਤੋਂ ਘਰ ਨਹੀਂ ਆਇਆ। ਸਵੇਰੇ ਕਿਸੇ ਪਿੰਡ ਵਾਸੀ ਨੇ ਸੂਚਨਾ ਦਿੱਤੀ, ਜਿਸ ਤੋਂ ਬਾਅਦ ਉਹ ਮੌਕੇ 'ਤੇ ਪਹੁੰਚੇ ਅਤੇ ਖ਼ੂਨ ਨਾਲ ਲਥਪਥ ਹਾਲਤ 'ਚ ਵੇਖ ਕੇ ਪੁਲਸ ਨੂੰ ਸੂਚਨਾ ਦਿੱਤੀ। ਉਸ ਨੇ ਪੁਲੀ ਨੂੰ ਦੱਸਿਆ ਕਿ ਉਸ ਦੇ ਭਰਾ ਮਨਜੀਤ ਸਿੰਘ ਦਾ ਕੁਝ ਅਣਪਛਾਤੇ ਵਿਅਕਤੀਆਂ ਨੇ ਕਤਲ ਕਰ ਦਿੱਤਾ ਹੈ। ਮ੍ਰਿਤਕ ਮਨਜੀਤ ਸਿੰਘ ਦੇ ਸਿਰ ਅਤੇ ਮੂੰਹ 'ਤੇ ਤੇਜ਼ਧਾਰ ਹਥਿਆਰਾਂ ਨਾਲ ਡੂੰਘੇ ਜ਼ਖ਼ਮ ਹਨ।

ਇਹ ਵੀ ਪੜ੍ਹੋ- ਜਲੰਧਰ 'ਚ ਰੂਹ ਕੰਬਾਊ ਵਾਰਦਾਤ, ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News