ਸੁਲਤਾਨਪੁਰ ਲੋਧੀ 'ਚ ਵੱਡੀ ਵਾਰਦਾਤ, ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼

Wednesday, Mar 06, 2024 - 04:43 PM (IST)

ਸੁਲਤਾਨਪੁਰ ਲੋਧੀ 'ਚ ਵੱਡੀ ਵਾਰਦਾਤ, ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼

ਸੁਲਤਾਨਪੁਰ ਲੋਧੀ (ਧੀਰ)- ਥਾਣਾ ਕਬੀਰਪੁਰ ਅਧੀਨ ਪੈਂਦੇ ਪਿੰਡ ਹੁਸੈਨਪੁਰ ਬੂਲੇ ਵਿਖੇ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਇਕ ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਈ ਜਰਨੈਲ ਸਿੰਘ ਪੁੱਤਰ ਮਹਿੰਦਰ ਸਿੰਘ ਹੁਸੈਨਪੁਰ ਬੂਲੇ ਨੇ ਦੱਸਿਆ ਕਿ ਉਨ੍ਹਾਂ ਦਾ ਭਾਣਜਾ ਬਲਵੀਰ ਸਿੰਘ ਪੁੱਤਰ ਰੇਸ਼ਮ ਸਿੰਘ ਨੂੰ ਬੀਤੀ ਰਾਤ ਕੁਝ ਵਿਅਕਤੀਆਂ ਨੇ ਫੋਨ ਕਰਕੇ ਬਾਹਰ ਬੁਲਾਇਆ ਅਤੇ ਉਹ ਰਾਤ ਭਰ ਘਰ ਵਾਪਸ ਨਹੀਂ ਪਹੁੰਚਿਆ। ਅਸੀਂ ਸਵੇਰ ਸਾਰ ਉਸ ਦੀ ਕਈ ਥਾਵਾਂ 'ਤੇ ਭਾਲ ਕੀਤੀ ਪਰ ਕਿਤੇ ਨਾ ਮਿਲਿਆ। ਉਪਰੰਤ ਸਾਨੂੰ ਕਿਸੇ ਵਿਅਕਤੀ ਨੇ ਫੋਨ 'ਤੇ ਜਾਣਕਾਰੀ ਦਿੱਤੀ ਕਿ ਮੋਟਰ 'ਤੇ ਕਿਸੇ ਵਿਅਕਤੀ ਦੀ ਲਾਸ਼ ਪਈ ਹੈ ਜਦ ਅਸੀਂ ਮੋਟਰ 'ਤੇ ਜਾ ਕੇ ਵੇਖਿਆ ਤਾਂ ਬਲਵੀਰ ਸਿੰਘ ਦੀ ਖ਼ੂਨ ਨਾਲ ਲਥਪਥ ਲਾਸ਼ ਮਿਲੀ।

ਇਹ ਵੀ ਪੜ੍ਹੋ:  ਹਾਦਸੇ ਨੇ ਉਜਾੜੀਆਂ ਖ਼ੁਸ਼ੀਆਂ, ਵਿਆਹ ਸਮਾਗਮ ਤੋਂ ਪਰਤ ਰਹੇ ਮਾਪਿਆਂ ਦੇ ਜਵਾਨ ਪੁੱਤ ਦੀ ਹੋਈ ਮੌਤ

PunjabKesari

ਅਸੀਂ ਤੁਰੰਤ ਪੁਲਸ ਨੂੰ ਇਸ ਦੀ ਜਾਣਕਾਰੀ ਦਿੱਤੀ। ਇਸ ਮੌਕੇ ਨਿਰਮਲ ਸਿੰਘ ਮੱਲ ਨੇ ਦੱਸਿਆ ਕਿ ਬਲਬੀਰ ਸਿੰਘ ਦੇ ਦੋ ਬੇਟੇ ਹਨ ਇਕ ਯੂਕੇ ਵਿੱਚ ਹੈ ਅਤੇ ਦੂਜਾ ਬੇਟਾ ਫ਼ੌਜ ਵਿੱਚ ਹੈ। ਇਸ ਵਕਤ ਉਨ੍ਹਾਂ ਦੀ ਨੂੰਹ ,ਪੋਤਰਾ ਅਤੇ ਬਲਬੀਰ ਸਿੰਘ ਖ਼ੁਦ ਘਰ ਵਿੱਚ ਰਹਿੰਦੇ ਸਨ। ਇਸ ਮੌਕੇ ਪਰਿਵਾਰਿਕ ਮੈਂਬਰਾਂ ਅਤੇ ਨਗਰ ਨਿਵਾਸੀਆਂ ਪੁਲਸ ਪ੍ਰਸ਼ਾਸਨ ਤੋਂ ਇਸ ਦੀ ਜਾਂਚ ਕਰਨ ਦੀ ਮੰਗ ਕੀਤੀ ਤਾਂ ਜੋ ਕਤਲ ਕਰਨ ਵਾਲੇ ਵਿਅਕਤੀਆਂ ਦਾ ਪਤਾ ਲਗਾਇਆ ਜਾ ਸਕੇ। ਜਾਣਕਾਰੀ ਮਿਲਣ ਉਪਰੰਤ ਮੌਕੇ ਤੇ ਸਬ ਡਿਵੀਜ਼ਨ ਥਾਣਾ ਸੁਲਤਾਨਪੁਰ ਲੋਧੀ ਡੀ. ਐੱਸ. ਪੀ. ਅਤੇ ਐੱਸ. ਐੱਚ. ਓ. ਥਾਣਾ ਕਬੀਰਪੁਰ ਪਹੁੰਚੇ ਅਤੇ ਇਸ ਕਤਲ ਦੀ ਜਾਂਚ ਸ਼ੁਰੂ ਕੀਤੀ ਗਈ।

ਇਹ ਵੀ ਪੜ੍ਹੋ:  ਸੁਲਤਾਨਪੁਰ ਲੋਧੀ 'ਚ ਵਾਪਰੀ ਦਿਲ ਨੂੰ ਵਲੂੰਧਰਣ ਵਾਲੀ ਘਟਨਾ, 2 ਮਾਸੂਮਾਂ ਨੂੰ ਆਵਾਰਾ ਕੁੱਤਿਆਂ ਨੇ ਬਣਾਇਆ ਨਿਸ਼ਾਨਾ
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

shivani attri

Content Editor

Related News