ਜਲੰਧਰ: ਭਾਰਗੋ ਕੈਂਪ ’ਚ ਖ਼ੁਦ ਨੂੰ ਅੱਗ ਲਾਉਣ ਵਾਲੇ ਨੌਜਵਾਨ ਨੇ ਤੋੜਿਆ ਦਮ

02/01/2021 6:16:32 PM

ਜਲੰਧਰ (ਸ਼ੋਰੀ)— ਬੀਤੇ ਦਿਨੀਂ ਜਲੰਧਰ ਦੇ ਭਾਰਗੋ ਕੈਂਪ ’ਚ ਨਸ਼ੇ ਦੇ ਆਦੀ ਇਕ ਨੌਜਵਾਨ ਨੇ ਖ਼ੁਦ ਨੂੰ ਅੱਗ ਲਗਾ ਲਈ ਸੀ। ਗੰਭੀਰ ਰੂਪ ਨਾਲ ਜ਼ਖ਼ਮੀ ਹਾਲਤ ’ਚ ਨੌਜਵਾਨ ਰਾਜੇਸ਼ ਕੁਮਾਰ ਉਰਫ਼ ਬੱਲੀ ਨੂੰ ਇਲਾਜ ਲਈ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਜ਼ਖ਼ਮਾਂ ਦੀ ਤਾਬ ਨਾ ਝੱਲਦੇ ਹੋਏ ਉਕਤ ਨੌਜਵਾਨ ਨੇ ਦਮ ਤੋੜ ਦਿੱਤਾ ਹੈ। 

ਇਹ ਵੀ ਪੜ੍ਹੋ : ਫਿਲੌਰ ’ਚ ਵੱਡੀ ਵਾਰਦਾਤ: ਹਮਲਾਵਰਾਂ ਨੇ ਮੰਦਿਰ ਦੇ ਪੁਜਾਰੀ ਨੂੰ ਮਾਰੀਆਂ ਗੋਲੀਆਂ

ਥਾਣਾ ਭਾਰਗੋ ਕੈਂਪ ਦੇ ਐੱਸ. ਐੱਚ. ਓ. ਭਗਵੰਤ ਸਿੰਘ ਭੁੱਲਰ ਦਾ ਕਹਿਣਾ ਹੈ ਕਿ ਨਸ਼ੇ ਦਾ ਆਦੀ ਉਕਤ ਨੌਜਵਾਨ ਕਈ ਦਿਨਾਂ ਤੋਂ ਲਗਾਤਾਰ ਨਸ਼ਾ ਕਰ ਰਿਹਾ ਸੀ। ਜਾਣਕਾਰੀ ਮੁਤਾਬਕ ਅੱਗ ਲਗਾ ਕੇ ਖ਼ੁਦਕੁਸ਼ੀ ਕਰਨ ਵਾਲੇ ਨੌਜਵਾਨ ਦੀ ਪਛਾਣ ਰਾਜੇਸ਼ ਕੁਮਾਰ ਉਰਫ਼ ਬੱਲੀ ਪੁੱਤਰ ਬੰਤਾਰਾਮ ਦੇ ਤੌਰ ’ਤੇ ਹੋਈ ਸੀ। ਮੌਕੇ ’ਤੇ ਉਕਤ ਨੌਜਵਾਨ ਨੂੰ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਸ ਦੀ ਹਾਲਤ ਨਾਜ਼ੁਕ ਸੀ ਅਤੇ ਜ਼ਖ਼ਮਾਂ ਦੀ ਤਾਬ ਨਾ ਝਲਦੇ ਹੋਏ ਉਕਤ ਨੌਜਵਾਨ ਨੇ ਐਤਵਾਰ ਨੂੰ ਦਮ ਤੋੜ ਦਿੱਤਾ। 

ਇਹ ਵੀ ਪੜ੍ਹੋ : ਜਲੰਧਰ ਵਿਚ ਵੱਡੀ ਵਾਰਦਾਤ, ਤਲਵਾਰਾਂ ਨਾਲ ਹਮਲਾ ਕਰਕੇ ਨੌਜਵਾਨ ਦਾ ਵੱਢਿਆ ਗੁੱਟ

ਥਾਣਾ ਭਾਰਗਵ ਕੈਂਪ ਦੇ ਇੰਚਾਰਜ ਭਗਵੰਤ ਸਿੰਘ ਭੁੱਲਰ ਨੇ ਦੱਸਿਆ ਕਿ ਮਿ੍ਰਤਕ ਦੇ ਪਰਿਵਾਰ ਵਾਲਿਆਂ ਨੇ ਕਿਸੇ ’ਤੇ ਵੀ ਸ਼ੱਕ ਨਹੀਂ ਜਤਾਇਆ ਹੈ। ਪਰਿਵਾਰ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਬੇਟਾ ਮਾਨਸਿਕ ਰੂਪ ਨਾਲ ਪਰੇਸ਼ਾਨ ਸੀ।

ਇਹ ਵੀ ਪੜ੍ਹੋ : ਦੁਖਭਰੀ ਖ਼ਬਰ: ਦਿੱਲੀ ਅੰਦੋਲਨ ’ਚ ਸ਼ਾਮਲ ਹੋਏ ਪਟਿਆਲਾ ਦੇ ਨੌਜਵਾਨ ਕਿਸਾਨ ਦੀ ਮੌਤ

ਉਕਤ ਨੌਜਵਾਨ ਨਸ਼ਾ ਛੁਡਾਊ ਕੇਂਦਰ ਤੋਂ 10 ਦਿਨ ਪਹਿਲਾਂ ਹੀ ਵਾਪਸ ਆਇਆ ਸੀ ਅਤੇ ਸ਼ਨੀਵਾਰ ਨੂੰ ਉਸ ਨੇ ਖ਼ੁਦ ਨੂੰ ਅੱਗ ਲਗਾ ਲਈ ਸੀ। ਭਗਵੰਤ ਸਿੰਘ ਭੁੱਲਰ ਦਾ ਕਹਿਣਾ ਹੈ ਕਿ ਉਕਤ ਨੌਜਵਾਨ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ। 
ਇਹ ਵੀ ਪੜ੍ਹੋ :ਅਮਰੀਕਾ ’ਚ ਮਾਰੇ ਗਏ ਪੁੱਤ ਦਾ ਮੂੰਹ ਵੇਖਣ ਨੂੰ ਤਰਸ ਰਿਹੈ ਪਰਿਵਾਰ, ਇਕ ਮਹੀਨੇ ਬਾਅਦ ਵੀ ਘਰ ਨਹੀਂ ਪੁੱਜੀ ਲਾਸ਼

ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

 

shivani attri

This news is Content Editor shivani attri