ਫਿਲੌਰ ’ਚ ਵੱਡੀ ਵਾਰਦਾਤ: ਸਿਵਿਆਂ ’ਚੋਂ ਵਿਅਕਤੀ ਦੀ ਮਿਲੀ ਅੱਧਸੜੀ ਲਾਸ਼, ਇਲਾਕੇ ’ਚ ਫੈਲੀ ਸਨਸਨੀ

02/28/2021 7:40:57 PM

ਗੋਰਾਇਆ/ਫਿਲੌਰ/ਅੱਪਰਾ (ਮੁਨੀਸ਼, ਦੀਪਾ)— ਹਲਕਾ ਫਿਲੌਰ ਦੇ ਪਿੰਡ ਢੰਡਵਾੜ ਵਿਖੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਪਿੰਡ ਦੇ ਸਿਵਿਆਂ ਵਿਚ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਸੜਦੀ ਵੇਖੀ ਗਈ। ਪਿੰਡ ਵਾਸੀਆਂ ਨੇ ਦੱਸਿਆ ਕਿ ਬੀਤੀ ਰਾਤ ਕਰੀਬ 8 ਵਜੇ ਸੈਰ ਕਰ ਰਹੇ ਪਿੰਡ ਦੇ ਦੋ ਨੌਜਵਾਨਾਂ ਨੇ ਵੇਖਿਆ ਕਿ ਪਿੰਡ ਦੇ ਸਿਵਿਆਂ ’ਚ ਅੱਗ ਬਲ ਰਹੀ ਹੈ। ਜਦੋਂ ਨੇੜੇ ਜਾ ਕੇ ਵੇਖਿਆ ਤਾਂ ਕੁਝ ਕੁ ਲੱਕੜਾਂ ’ਤੇ ਇਕ ਵਿਅਕਤੀ ਨੂੰ ਅੱਗ ਲੱਗੀ ਹੋਈ ਸੀ। 

ਇਹ ਵੀ ਪੜ੍ਹੋ: ਭੈਣਾਂ ਨੇ ਰੱਖੜੀ ਬੰਨ੍ਹ ਤੇ ਸਿਰ 'ਤੇ ਸਿਹਰਾ ਸਜਾ ਇਕਲੌਤੇ ਭਰਾ ਨੂੰ ਦਿੱਤੀ ਅੰਤਿਮ ਵਿਦਾਈ, ਭੁੱਬਾਂ ਮਾਰ ਰੋਇਆ ਪਰਿਵਾਰ

PunjabKesari

ਵਿਅਕਤੀ ਦਾ ਅੱਧਾ ਸਰੀਰ ਲੱਕੜਾਂ ਵਿਚੋਂ ਬਾਹਰ ਦਿੱਸ ਰਿਹਾ ਸੀ। ਪਿੰਡ ਦੀ ਪੰਚਾਇਤ ਅਤੇ ਮੋਹਤਵਾਰਾਂ ਵੱਲੋਂ ਪੁਲਸ ਨੂੰ ਸੂਚਨਾ ਦੇਣ ’ਤੇ ਪੁਲਸ ਚੌਕੀ ਦੁਸਾਂ ਕਲਾਂ, ਥਾਣਾ ਗੋਰਾਇਆ ਅਤੇ ਡੀ.ਐੱਸ.ਪੀ. ਫਿਲੌਰ ਮੌਕੇ ’ਤੇ ਪੁੱਜੇ ਅਤੇ ਜਾਇਜ਼ਾ ਲਿਆ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 

PunjabKesari

ਇਹ ਵੀ ਪੜ੍ਹੋ:  ਜਦੋਂ ਵਿਆਹ ਦੇ ਮੰਡਪ ’ਤੇ ਪੁੱਜੀ ਮੁੰਡੇ ਦੀ ਪ੍ਰੇਮਿਕਾ, ਫਿਰ ਹੋਇਆ ਉਹ, ਜਿਸ ਨੂੰ ਵੇਖ ਲਾੜੀ ਦੇ ਵੀ ਉੱਡੇ ਹੋਸ਼

ਇਲਾਕੇ ਦੇ ਲੋਕਾਂ ’ਚ ਦਹਿਸ਼ਤਾ ਦਾ ਮਾਹੌਲ ਪਾਇਆ ਜਾ ਰਿਹਾ ਹੈ ਅਤੇ ਇਹੀ ਚਰਚਾ ਚੱਲ ਰਹੀ ਹੈ ਕਿ ਪਿੰਡ ਦੇ ਨੇੜੇ ਇੰਨੀ ਵੱਡੀ ਘਟਨਾ ਨੂੰ ਅੰਜਾਮ ਕਿਸ ਨੇ ਦਿੱਤਾ ਹੈ। ਮਿ੍ਰਤਕ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ ਹੈ, ਉਥੇ ਹੀ ਪੁਲਸ ਵੱਲੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ: ਮਾਹਿਲਪੁਰ ’ਚ ਪਤੀ ਨੇ ਤੇਜ਼ਧਾਰ ਹਥਿਆਰਾਂ ਨਾਲ ਪਤਨੀ ਨੂੰ ਵੱਢ ਦਿੱਤੀ ਦਰਦਨਾਕ ਮੌਤ, ਸੱਸ-ਸਹੁਰੇ ਨੂੰ ਵੀ ਵੱਢਿਆ


shivani attri

Content Editor

Related News