ਸਰਹੱਦੀ ਖੇਤਰ ’ਚ ਸ਼ੱਕੀ ਹਾਲਤ ’ਚ ਫੜ੍ਹਿਆ ਵਿਅਕਤੀ ਪਰਿਵਾਰ ਨੂੰ ਸੌਂਪਿਆ
Thursday, Oct 16, 2025 - 10:52 AM (IST)

ਫਾਜ਼ਿਲਕਾ (ਨਾਗਪਾਲ) : ਫਾਜ਼ਿਲਕਾ ਸੈਕਟਰ ’ਚ ਬੀ. ਐੱਸ. ਐੱਫ. ਵੱਲੋਂ ਇਕ ਵਿਅਕਤੀ ਨੂੰ ਸ਼ੱਕੀ ਹਾਲਤ ’ਚ ਫੜ੍ਹ ਕੇ ਪੁਲਸ ਦੇ ਹਵਾਲੇ ਕੀਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਫਾਜ਼ਿਲਕਾ ਸੈਕਟਰ ਦੇ ਸਰਹੱਦੀ ਖੇਤਰ ’ਚ ਇਕ ਵਿਅਕਤੀ ਨੂੰ ਸ਼ੱਕੀ ਹਾਲਾਤ ’ਚ ਕਾਬੂ ਕੀਤਾ ਅਤੇ ਉਸ ਨੂੰ ਥਾਣਾ ਸਦਰ ਫਾਜ਼ਿਲਕਾ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ।
ਇਸ ਤੋਂ ਬਾਅਦ ਜਾਂਚ ਕਰਨ ’ਤੇ ਪਤਾ ਲੱਗਾ ਕਿ ਉਕਤ ਵਿਅਕਤੀ ਉੱਤਰ ਪ੍ਰਦੇਸ਼ ਦੇ ਆਜਮਗੜ੍ਹ ਦਾ ਵਸਨੀਕ ਹੈ ਅਤੇ ਪਿਛਲੇ ਦੋ ਸਾਲਾਂ ਤੋਂ ਘਰ ਤੋਂ ਲਾਪਤਾ ਸੀ, ਜੋ ਕਿ ਕਥਿਤ ਤੌਰ ’ਤੇ ਮਾਨਸਿਕ ਰੂਪ ’ਚ ਪਰੇਸ਼ਾਨ ਸੀ। ਜਿਸ ਤੋਂ ਬਾਅਦ ਉਸ ਦੇ ਪਰਿਵਾਰ ਨਾਲ ਸੰਪਰਕ ਕਰਕੇ ਥਾਣਾ ਸਦਰ ਫਾਜ਼ਿਲਕਾ ਪੁਲਸ ਨੇ ਉਸ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਹਵਾਲੇ ਕਰ ਦਿੱਤਾ।