ਮਾਨਸਿਕ ਤੌਰ ’ਤੇ ਪਰੇਸ਼ਾਨ ਵਿਅਕਤੀ ਵੱਲੋਂ ਖੁਦਕੁਸ਼ੀ

Tuesday, Nov 17, 2020 - 11:32 AM (IST)

ਮਾਨਸਿਕ ਤੌਰ ’ਤੇ ਪਰੇਸ਼ਾਨ ਵਿਅਕਤੀ ਵੱਲੋਂ ਖੁਦਕੁਸ਼ੀ

ਜ਼ੀਰਕਪੁਰ (ਮੇਸ਼ੀ) : ਜ਼ੀਰਕਪੁਰ ਦੇ ਬਲਟਾਣਾ ਵਿਖੇ ਇਕ 35 ਸਾਲਾ ਵਿਅਕਤੀ ਵੱਲੋਂ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਸਲਿੰਦਰ ਸਿੰਘ ਵਾਸੀ ਯੂ. ਪੀ. ਜੋ ਬਲਟਾਣਾ ਦੀ ਸ਼ਿਵ ਐਨਕਲੇਵ 'ਚ ਕਿਰਾਏ ਦੇ ਮਕਾਨ 'ਚ ਰਹਿੰਦਾ ਸੀ, ਵੱਜੋਂ ਹੋਈ ਹੈ।

ਮਾਮਲੇ ਦੀ ਪੜਤਾਲ ਕਰ ਰਹੇ ਜਾਂਚ ਅਧਿਕਾਰੀ ਨਾਥੀ ਰਾਮ ਨੇ ਦੱਸਿਆ ਕਿ ਮ੍ਰਿਤਕ ਸਲਿੰਦਰ ਦੇ ਗੁਆਂਢ 'ਚ ਰਹਿੰਦੇ ਉਸ ਦੇ ਰਿਸ਼ਤੇਦਾਰ ਨੇ ਸੂਚਨਾ ਦਿੱਤੀ ਸੀ ਕਿ ਸਲਿੰਦਰ ਨੇ ਖ਼ੁਦਕੁਸ਼ੀ ਕਰ ਲਈ ਹੈ, ਜਿਸ ਤੋਂ ਬਾਅਦ ਮੌਕੇ ’ਤੇ ਪਹੁੰਚਣ ’ਤੇ ਪਤਾ ਲੱਗਾ ਕਿ ਮ੍ਰਿਤਕ ਕੁੱਝ ਦਿਨਾਂ ਤੋਂ ਮਾਨਸਿਕ ਤੌਰ ’ਤੇ ਪਰੇਸ਼ਾਨ ਚੱਲ ਰਿਹਾ ਸੀ। ਐਤਵਾਰ ਨੂੰ ਆਪਣੀ ਪਤਨੀ ਅਤੇ ਦੋ ਬੱਚੀਆਂ ਨੂੰ ਯੂ. ਪੀ. ’ਚ ਆਪਣੇ ਘਰ ਭੇਜ ਕੇ ਵਾਪਸ ਘਰ ਆ ਸ਼ਰਾਬ ਪੀਣ ਦੇ ਬਾਅਦ ਉਸ ਨੇ ਪੱਖੇ ਨਾਲ਼ ਗਲ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੀ ਹੈ।


author

Babita

Content Editor

Related News