ਸ਼ਰਾਬ ਠੇਕੇ ਦੇ ਕਰਿੰਦੇ ਨੇ ਕੀਤੀ ਖ਼ੁਦਕੁਸ਼ੀ, ਰੱਸੀ ਨਾਲ ਲਟਕਦੀ ਮਿਲੀ ਲਾਸ਼

Friday, Dec 25, 2020 - 10:11 AM (IST)

ਸ਼ਰਾਬ ਠੇਕੇ ਦੇ ਕਰਿੰਦੇ ਨੇ ਕੀਤੀ ਖ਼ੁਦਕੁਸ਼ੀ, ਰੱਸੀ ਨਾਲ ਲਟਕਦੀ ਮਿਲੀ ਲਾਸ਼

ਸਮਰਾਲਾ (ਵਿਪਨ) : ਇੱਥੇ ਸ਼ਰਾਬ ਠੇਕੇ ਦੇ ਇਕ ਕਰਿੰਦੇ ਵੱਲੋਂ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਇੱਥੋਂ ਦੇ ਨੇੜਲੇ ਪਿੰਡ ਮਹਿਦੂਦਾ ਵਿਖੇ ਸ਼ਰਾਬ ਦੇ ਠੇਕੇ 'ਤੇ ਕੰਮ ਕਰਨ ਵਾਲੇ ਇਕ ਕਰਿੰਦੇ ਵੱਲੋਂ ਬੀਤੀ ਦੇਰ ਰਾਤ ਭੇਤਭਰੀ ਹਾਲਤ 'ਚ ਗਲ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ ਗਈ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦਰਮਿਆਨ 'ਕੇਂਦਰ' ਨੇ ਜਾਰੀ ਕੀਤਾ ਨਵਾਂ ਫਰਮਾਨ, ਨਵੇਂ ਸਾਲ ਤੋਂ ਹੋਵੇਗਾ ਲਾਗੂ

ਮਾਮਲੇ ਦੀ ਜਾਣਕਾਰੀ ਮਿਲਣ 'ਤੇ ਮੌਕੇ 'ਤੇ ਪੁੱਜੀ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਮੁੱਖੀ ਕੁਲਜਿੰਦਰ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਉਨ੍ਹਾਂ ਨੂੰ ਪਿੰਡ ਮਹਿਦੂਦਾ ਤੋਂ ਲੋਪੋਂ ਨੂੰ ਜਾਂਦੇ ਰਾਹ ’ਤੇ ਪੈਂਦੇ ਸ਼ਰਾਬ ਠੇਕੇ ’ਤੇ ਇਕ ਕਰਿੰਦੇ ਵੱਲੋਂ ਖ਼ੁਦਕਸ਼ੀ ਕਰ ਲਏ ਜਾਣ ਦੀ ਜਾਣਕਾਰੀ ਮਿਲੀ, ਜਿਸ ’ਤੇ ਮੌਕੇ 'ਤੇ ਜਾ ਕੇ ਵੇਖਿਆ ਤਾਂ ਉੱਥੇ ਇਸ ਕਰਿੰਦੇ ਦੀ ਲਾਸ਼ ਰੱਸੀ ਨਾਲ ਲਟਕ ਰਹੀ ਸੀ।

ਇਹ ਵੀ ਪੜ੍ਹੋ : UK ਤੋਂ ਪੰਜਾਬ ਪੁੱਜੇ ਮੁਸਾਫ਼ਰਾਂ ਸਬੰਧੀ ਸਖ਼ਤ ਹੋਈ ਸਰਕਾਰ, 2 ਦਿਨਾਂ ਅੰਦਰ ਟਰੇਸ ਕਰਨ ਦੇ ਹੁਕਮ ਜਾਰੀ

ਮ੍ਰਿਤਕ ਦੀ ਪਛਾਣ ਧਰਮਿੰਦਰ ਕੁਮਾਰ ਦੇ ਰੂਪ 'ਚ ਕੀਤੀ ਗਈ ਹੈ। ਫਿਲਹਾਲ ਪੁਲਸ ਨੇ ਅਗਲੀ ਕਾਰਵਾਈ ਲਈ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ : ਯੂ. ਕੇ. ਤੋਂ ਆਇਆ ਕੋਰੋਨਾ ਪਾਜ਼ੇਟਿਵ ਫਰਾਰ, ਲੁਧਿਆਣਾ ਦੇ ਹਸਪਤਾਲ 'ਚ ਹੋਇਆ ਦਾਖ਼ਲ, ਵਾਪਸ ਭੇਜਿਆ

ਇਸ ਸਬੰਧੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਥਾਣਾ ਮੁੱਖੀ ਨੇ ਦੱਸਿਆ ਕਿ ਇਸ ਕਰਿੰਦੇ ਵੱਲੋਂ ਖ਼ੁਦਕਸ਼ੀ ਕਰ ਲਏ ਜਾਣ ਪਿੱਛੇ ਅਜੇ ਤੱਕ ਕੋਈ ਕਾਰਣ ਸਾਹਮਣੇ ਨਹੀਂ ਆਇਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਰਾਏ


author

Babita

Content Editor

Related News