ਆਰਥਿਕ ਤੰਗੀ ਦੇ ਚੱਲਦਿਆਂ ਟਰੇਨ ਹੇਠਾਂ ਆ ਕੇ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

Friday, May 14, 2021 - 07:50 PM (IST)

ਆਰਥਿਕ ਤੰਗੀ ਦੇ ਚੱਲਦਿਆਂ ਟਰੇਨ ਹੇਠਾਂ ਆ ਕੇ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਤਲਵੰਡੀ ਭਾਈ (ਗੁਲਾਟੀ) : ਲੁਧਿਆਣਾ-ਫ਼ਿਰੋਜ਼ਪੁਰ ਰੇਲਵੇ ਲਾਈਨਾਂ ’ਤੇ ਪਿੰਡ ਹਰਾਜ-ਸੁਲਹਾਣੀ ਵਿਚਕਾਰ ਬੀਤੀ ਸ਼ਾਮ ਇੱਕ 50 ਸਾਲਾ ਵਿਅਕਤੀ ਨੇ ਡੀ. ਐਮ. ਯੂ. ਟਰੇਨ ਹੇਠਾਂ ਆ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਮ੍ਰਿਤਕ ਦੀ ਪਛਾਣ ਰਾਜਪਾਲ ਸਿੰਘ ਪੁੱਤਰ ਆਤਮਾ ਸਿੰਘ ਵਾਸੀ ਸੁਲਹਾਣੀ ਵੱਜੋਂ ਹੋਈ। ਟਰੇਨ ਹੇਠਾਂ ਆਉਣ ਤੋਂ ਬਾਅਦ ਉਕਤ ਵਿਅਕਤੀ ਦਾ ਸਿਰ ਧੜ ਤੋਂ ਵੱਖ ਹੋ ਗਿਆ।

ਘਟਨਾ ਦਾ ਪਤਾ ਲੱਗਦਿਆ ਹੀ ਰੇਲਵੇ ਪੁਲਸ ਤਲਵੰਡੀ ਭਾਈ ਦੀ ਟੀਮ ਘਟਨ ਸਥਾਨ ’ਤੇ ਪੁੱਜੀ, ਜਿਨ੍ਹਾਂ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਰੇਲਵੇ ਪੁਲਸ ਨੂੰ ਦਿੱਤੇ ਬਿਆਨਾਂ ਵਿੱਚ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਕਤ ਵਿਅਕਤੀ ਆਰਥਿਕ ਤੰਗੀ ਕਾਰਨ ਪਰੇਸ਼ਾਨ ਰਹਿੰਦਾ ਸੀ, ਜਿਸ ਕਰਕੇ ਉਸ ਨੇ ਇਹ ਕਦਮ ਚੁੱਕਿਆ।


author

Babita

Content Editor

Related News