ਘਰੇਲੂ ਝਗੜੇ ਤੋਂ ਪਰੇਸ਼ਾਨ ਵਿਅਕਤੀ ਨੇ ਫਾਹਾ ਲੈ ਕੇ ਜੀਵਨ ਲੀਲਾ ਕੀਤੀ ਖ਼ਤਮ

Friday, Jul 30, 2021 - 07:47 PM (IST)

ਘਰੇਲੂ ਝਗੜੇ ਤੋਂ ਪਰੇਸ਼ਾਨ ਵਿਅਕਤੀ ਨੇ ਫਾਹਾ ਲੈ ਕੇ ਜੀਵਨ ਲੀਲਾ ਕੀਤੀ ਖ਼ਤਮ

ਬਟਾਲਾ/ਸ਼੍ਰੀ ਹਰਗੋਬਿੰਦਪੁਰ (ਰਮੇਸ਼) : ਬਟਾਲਾ ਦੇ ਨਜ਼ਦੀਕੀ ਪਿੰਡ ਭਾਮ ’ਚ ਇਕ ਵਿਅਕਤੀ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸ਼੍ਰੀ ਹਰਗੋਬਿੰਦਪੁਰ ਦੀ ਐੱਸ. ਐੱਚ. ਓ. ਬਲਜੀਤ ਕੌਰ ਨੇ ਦੱਸਿਆ ਕਿ ਮ੍ਰਿਤਕ ਹਰਜੀਤ ਸਿੰਘ ਦੀ ਮਾਤਾ ਪਰਮਜੀਤ ਕੌਰ ਨੇ ਪੁਲਸ ਨੂੰ ਦਰਜ ਕਰਵਾਏ ਬਿਆਨਾਂ ’ਚ ਲਿਖਵਾਇਆ ਹੈ ਕਿ ਉਸ ਦੇ ਪੁੱਤਰ ਦਾ ਵਿਆਹ 10 ਸਾਲ ਪਹਿਲਾਂ ਰੁਪਿੰਦਰ ਕੌਰ ਨਾਲ ਹੋਇਆ ਸੀ ਪਰ ਦੋਵੇਂ ਆਪਸ ਵਿਚ ਲੜਦੇ ਝਗੜਦੇ ਰਹਿੰਦੇ ਸਨ। ਉਨ੍ਹਾਂ ਅੱਗੇ ਲਿਖਵਾਇਆ ਕਿ ਉਸ ਦੀ ਨੂੰਹ ਉਸ ਦੇ ਪੁੱਤਰ ਨਾਲ ਅਕਸਰ ਝਗੜਾ ਕਰਦੀ ਸੀ ਅਤੇ ਵੀਰਵਾਰ ਰਾਤ ਨੂੰ ਵੀ ਉਨ੍ਹਾਂ ਦਾ ਆਪਸ ’ਚ ਕਾਫੀ ਝਗੜਾ ਹੋਇਆ ਜਿਸ ਤੋਂ ਤੰਗ ਆ ਕੇ ਉਸ ਦੇ ਪੁੱਤਰ ਨੇ ਆਪਣੇ ਕਮਰੇ ’ਚ ਪੱਖੇ ਨਾਲ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ।

ਇਹ ਵੀ ਪੜ੍ਹੋ : ਪਤੀ ਦੀ ਬੀਮਾਰੀ ਨਾਲ ਮੌਤ, ਸਦਮੇ ’ਚ ਪਤਨੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਐੱਸ. ਐੱਚ. ਓ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈਣ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ ਬਟਾਲਾ ’ਚ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮ੍ਰਿਤਕ ਦੀ ਮਾਤਾ ਦੇ ਬਿਆਨਾਂ ਦੇ ਆਧਾਰ ’ਤੇ ਮ੍ਰਿਤਕ ਹਰਜੀਤ ਸਿੰਘ ਦੀ ਪਤਨੀ ਵਿਰੁੱਧ ਬਣਦੀਆਂ ਧਾਰਾਵਾਂ ਅਧੀਨ ਕੇਸ ਦਰਜ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਘਰ ਦੀ ਗ਼ਰੀਬੀ ਤੋੜਨ ਚਾਰ ਮਹੀਨੇ ਪਹਿਲਾਂ ਦੁਬਈ ਗਏ ਨੌਜਵਾਨ ਦੀ ਮੌਤ, ਹਾਲੋਂ-ਬੇਹਾਲ ਹੋਇਆ ਪਰਿਵਾਰ

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 


author

Anuradha

Content Editor

Related News