ਆਰਥਿਕ ਤੰਗੀ ਕਾਰਨ ਵਿਅਕਤੀ ਨੇ ਫ਼ਾਹਾ ਲੈ ਕੇ ਖ਼ਤਮ ਕੀਤੀ ਜੀਵਨ ਲੀਲਾ
Sunday, Aug 29, 2021 - 03:13 PM (IST)
 
            
            ਲੁਧਿਆਣਾ (ਜ. ਬ.) : ਥਾਣਾ ਸਦਰ ਅਧੀਨ ਆਉਂਦੇ ਛੋਟੀ ਲਲਤੋਂ ਇਲਾਕੇ ’ਚ ਆਰਥਿਕ ਤੰਗੀ ਕਾਰਨ 58 ਸਾਲਾ ਵੈਲਡਰ ਨੇ ਫ਼ਾਹਾ ਲੈ ਜੀਵਨ ਲੀਲਾ ਖ਼ਤਮ ਕਰ ਲਈ। ਮ੍ਰਿਤਕ ਦੀ ਪਛਾਣ ਸੰਜੇ ਸਕਸੈਨਾ ਦੇ ਰੂਪ ’ਚ ਹੋਈ ਹੈ। ਪੁਲਸ ਨੇ ਮ੍ਰਿਤਕ ਦੀ ਪਤਨੀ ਨੀਲਮ ਦੀ ਸ਼ਿਕਾਇਤ ’ਤੇ ਧਾਰਾ 174 ਅਧੀਨ ਕਾਰਵਾਈ ਕੀਤੀ ਹੈ। ਲਲਤੋਂ ਚੌਂਕੀ ਇੰਚਾਰਜ ਏ. ਐੱਸ. ਆਈ. ਹਰਮੇਸ਼ ਸਿੰਘ ਨੇ ਦੱਸਿਆ ਕਿ ਸੰਜੇ ਦੀ ਵੈਲਡਿੰਗ ਦੀ ਦੁਕਾਨ ਹੈ।
ਤਾਲਾਬੰਦੀ ਕਾਰਨ ਉਸ ਦੀ ਆਰਥਿਕ ਸਥਿਤੀ ਇਸ ਤਰ੍ਹਾਂ ਹੇਠਾਂ ਉਤਰੀ ਕਿ ਫਿਰ ਵਾਪਸ ਪਟੜੀ ’ਤੇ ਨਹੀਂ ਆ ਸਕੀ, ਜਿਸ ਤੋਂ ਪਰੇਸ਼ਾਨ ਹੋ ਕੇ ਵੈਲਡਰ ਨੇ ਬੀਤੀ ਰਾਤ ਪੱਖੇ ਨਾਲ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਪਰਿਵਾਰ ਵਾਲਿਆਂ ਨੂੰ ਜਦੋਂ ਇਸ ਦਾ ਪਤਾ ਲੱਗਾ ਤਾਂ ਉਹ ਤੁਰੰਤ ਉਸ ਨੂੰ ਹਸਪਤਾਲ ਲੈ ਕੇ ਗਏ, ਜਿੱਥੇ ਡਾਕਟਰਾਂ ਨੇ ਕੁੱਝ ਸਮੇਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਹਰਮੇਸ਼ ਨੇ ਦੱਸਿਆ ਕਿ ਮ੍ਰਿਤਕ ਦੇ 2 ਪੁੱਤਰ ਹਨ। ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਉਸ ਦੇ ਰਿਸ਼ਤੇਦਾਰਾਂ ਨੂੰ ਸੌਂਪ ਦਿੱਤੀ ਗਈ ਹੈ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            