ਭੇਦਭਰੇ ਹਾਲਾਤ ’ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
Tuesday, Sep 13, 2022 - 11:02 AM (IST)

ਲੁਧਿਆਣਾ (ਰਾਜ) : ਇਕਜੋਤ ਨਗਰ ’ਚ ਇਕ ਵਿਅਕਤੀ ਨੇ ਭੇਦਭਰੇ ਹਾਲਾਤ ’ਚ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਮੁਹੰਮਦ ਸਮੀਮ (39) ਵਜੋਂ ਹੋਈ ਹੈ ਸੂਚਨਾ ਤੋਂ ਬਾਅਦ ਥਾਣਾ ਬਸਤੀ ਜੋਧੇਵਾਲ ਦੀ ਪੁਲਸ ਮੌਕੇ ’ਤੇ ਪੁੱਜੀ। ਪੁਲਸ ਨੇ ਲਾਸ਼ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾ ਦਿੱਤੀ ਹੈ।
ਜਾਂਚ ਅਧਿਕਾਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮੁਹੰਮਦ ਸਮੀਮ ਫੈਕਟਰੀ 'ਚ ਲੇਬਰ ਦਾ ਕੰਮ ਕਰਦਾ ਸੀ। ਉਹ ਪਿਛਲੇ ਕੁਝ ਦਿਨਾਂ ਤੋਂ ਮਾਨਸਿਕ ਤੌਰ ’ਤੇ ਪਰੇਸ਼ਾਨ ਚੱਲ ਰਿਹਾ ਸੀ। ਸੋਮਵਾਰ ਨੂੰ ਮੁਹੰਮਦ ਸਮੀਮ ਦੀ ਪਤਨੀ ਕੰਮ ’ਤੇ ਚਲੀ ਗਈ ਸੀ। ਉਹ ਘਰ ਇਕੱਲਾ ਸੀ, ਜਿਸ ਨੇ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਗੁਆਂਢੀਆਂ ਨੇ ਦੇਖ ਕੇ ਪੁਲਸ ਨੂੰ ਸੂਚਨਾ ਦਿੱਤੀ।