ਵਿਅਕਤੀ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

Monday, Aug 28, 2023 - 03:47 PM (IST)

ਵਿਅਕਤੀ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

ਅਬੋਹਰ (ਸੁਨੀਲ) : ਨਜ਼ਦੀਕੀ ਪਿੰਡ ਰਾਜਾਂਵਾਲੀ ਦੇ ਵਸਨੀਕ ਅਤੇ 4 ਬੱਚਿਆਂ ਦੇ ਪਿਤਾ ਨੇ ਅੱਜ ਸਵੇਰੇ ਸੀਤੋ ਰੋਡ ਰੇਲਵੇ ਫਾਟਕ ਨੇੜੇ ਪਹੁੰਚਣ ’ਤੇ ਰੇਲਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੇਹ ਨੂੰ ਜੀ. ਆਰ. ਪੀ. ਪੁਲਸ ਨੇ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਮੈਂਬਰਾਂ ਦੀ ਮਦਦ ਨਾਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ। ਜਾਣਕਾਰੀ ਅਨੁਸਾਰ ਹਰਜਿੰਦਰ ਸਿੰਘ ਪੁੱਤਰ ਗੁਰਚਰਨ ਸਿੰਘ ਉਮਰ ਕਰੀਬ 44 ਸਾਲ ਜੋ ਕਿ 3 ਧੀਆਂ ਅਤੇ ਇਕ ਪੁੱਤਰ ਦਾ ਪਿਤਾ ਸੀ।

ਅੱਜ ਸਵੇਰੇ 6 ਵਜੇ ਉਹ ਅਬੋਹਰ ਸੀਤੋ ਬਾਈਪਾਸ ਫਾਟਕ ਨੇੜੇ ਪਹੁੰਚਿਆ ਅਤੇ ਆਪਣਾ ਮੋਟਰਸਾਈਕਲ ਖੜ੍ਹਾ ਕਰਕੇ ਜਿਵੇਂ ਹੀ ਰੇਲਗੱਡੀ ਆਈ ਤਾਂ ਉਸ ਨੇ ਅਚਾਨਕ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਲੋਕਾਂ ਨੇ ਇਸ ਦੀ ਸੂਚਨਾ ਜੀ. ਆਰ. ਪੀ. ਪੁਲਸ ਨੂੰ ਦਿੱਤੀ। ਇਸ ’ਤੇ ਰੇਲਵੇ ਦੇ ਏ. ਐੱਸ. ਆਈ. ਭਜਨ ਸਿੰਘ ਅਤੇ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਮੈਂਬਰ ਬਿੱਟੂ ਨਰੂਲਾ ਅਨੀਸ਼ ਅਤੇ ਚਿਮਨ ਲਾਲ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਰੇਲਵੇ ਲਾਈਨਾਂ ਤੋਂ ਚੁੱਕ ਕੇ ਉਸਦੀ ਜੇਬ ’ਚੋਂ ਮਿਲੇ ਆਧਾਰ ਕਾਰਡ ’ਤੇ ਟਰੇਸ ਕਰਕੇ ਉਸਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ।

ਇਸ ’ਤੇ ਪਰਿਵਾਰਕ ਮੈਂਬਰ ਵੀ ਮੌਕੇ ’ਤੇ ਪਹੁੰਚ ਗਏ। ਮ੍ਰਿਤਕ ਦੇ ਭਰਾ ਰਜਿੰਦਰ ਨੇ ਦੱਸਿਆ ਕਿ ਪਹਿਲਾਂ ਹਰਜਿੰਦਰ ਸਿੰਘ ਥੋੜ੍ਹੀ ਖੇਤੀ ਕਰਦਾ ਸੀ, ਪਰ ਹੁਣ ਉਹ ਪਿਛਲੇ ਕੁੱਝ ਸਮੇਂ ਤੋਂ ਨਸ਼ੇ ਦਾ ਆਦੀ ਹੋ ਚੁੱਕਿਆ ਸੀ ਅਤੇ ਪਰਿਵਾਰ ਤੋਂ ਦੂਰ ਰਹਿੰਦਾ ਸੀ। ਇਸ ਕਾਰਨ ਉਹ ਘੱਟ ਹੀ ਘਰ ਆਉਂਦਾ ਸੀ ਕਿ ਅੱਜ ਸਵੇਰੇ ਉਸ ਨੇ ਖ਼ੁਦਕੁਸ਼ੀ ਕਰ ਲਈ ਸੀ।


author

Babita

Content Editor

Related News