ਪਤਨੀ ਦੇ ਘਰੋਂ ਚਲੇ ਜਾਣ ’ਤੇ ਬੇਇੱਜ਼ਤੀ ਨਾ ਸਹਾਰਦੇ ਹੋਏ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

06/10/2024 11:58:51 AM

ਫਿਰੋਜ਼ਪੁਰ (ਪਰਮਜੀਤ ਸੋਢੀ) : ਫਿਰੋਜ਼ਪੁਰ ਸ਼ਹਿਰ ਦੇ ਪ੍ਰੀਤਮ ਨਗਰ ਵਿਖੇ ਇਕ ਵਿਅਕਤੀ ਦੀ ਪਤਨੀ ਰਾਤ ਸਮੇਂ ਅਣਦੱਸੀ ਜਗ੍ਹਾ ’ਤੇ ਚਲੀ ਗਈ। ਇਸ ਗੱਲ ਦੀ ਬੇਇੱਜ਼ਤੀ ਨਾ ਸਹਾਰਦੇ ਹੋਏ ਵਿਅਕਤੀ ਨੇ ਸਲਫ਼ਾਸ ਦੀਆਂ ਗੋਲੀਆਂ ਖਾ ਕੇ ਖ਼ੁਦਕੁਸ਼ੀ ਕਰ ਲਈ ਗਈ। ਇਸ ਸਬੰਧ 'ਚ ਥਾਣਾ ਸਿਟੀ ਫਿਰੋਜ਼ਪੁਰ ਪੁਲਸ ਨੇ ਮ੍ਰਿਤਕ ਵਿਅਕਤੀ ਦੀ ਪਤਨੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ 'ਚ ਬੁੱਧ ਸਿੰਘ ਪੁੱਤਰ ਮੇਹਰ ਸਿੰਘ ਨੇ ਦੱਸਿਆ ਕਿ ਉਸ ਦੇ ਪੁੱਤਰ ਸੁਖਵਿੰਦਰ ਸਿੰਘ (30) ਦਾ ਵਿਆਹ ਜਸ਼ਨਪ੍ਰੀਤ ਕੌਰ ਨਾਲ ਕਰੀਬ 7-8 ਸਾਲ ਪਹਿਲਾਂ ਹੋਇਆ ਸੀ ਅਤੇ ਸੁਖਵਿੰਦਰ ਸਿੰਘ ਟਰੱਕ ਤੇ ਡਰਾਈਵਰੀ ਕਰਦਾ ਸੀ। ਉਹ 2-3 ਮਹੀਨੇ ਬਾਅਦ ਘਰ ਆਉਂਦਾ ਸੀ।

ਸੁਖਵਿੰਦਰ ਸਿੰਘ ਦੀ ਪਤਨੀ ਜਸ਼ਨਪ੍ਰੀਤ ਕੌਰ ਪੁੱਤਰੀ ਰੌਸ਼ਨ ਲਾਲ ਵਾਸੀ ਗਊਸ਼ਾਲਾ ਰੋਡ ਜ਼ੀਰਾ ਇਕ ਰਾਤ ਕਿਸੇ ਅਣਦੱਸੀ ਜਗ੍ਹਾ ’ਤੇ ਚਲੀ ਗਈ ਸੀ। ਇਸ ਕਰਕੇ ਸੁਖਵਿੰਦਰ ਸਿੰਘ ਆਪਣੀ ਬੇਇੱਜ਼ਤੀ ਮਹਿਸੂਸ ਕਰ ਰਿਹਾ ਹੈ। ਇਸੇ ਕਰਕੇ ਸੁਖਵਿੰਦਰ ਸਿੰਘ ਆਪਣੇ ਰਿਸ਼ਤੇਦਾਰ ਦੇ ਘਰ ਪ੍ਰੀਤਮ ਨਗਰ ਸਿਟੀ ਫਿਰੋਜ਼ਪੁਰ ਗਿਆ ਸੀ, ਜਿੱਥੇ ਉਸ ਨੇ ਬਾਹਰੋਂ ਸਲਫ਼ਾਸ ਦੀਆਂ ਗੋਲੀਆਂ ਖਾ ਲਈਆਂ ਸਨ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਲਿਆਂਦਾ ਗਿਆ।

ਇੱਥੇ ਉਸ ਦੀ ਮੌਤ ਹੋ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਅਯੂਬ ਮਸੀਹ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਮ੍ਰਿਤਕ ਵਿਅਕਤੀ ਦੀ ਪਤਨੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।


Babita

Content Editor

Related News