ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਦੁਖ਼ੀ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

Monday, Jun 24, 2024 - 10:20 AM (IST)

ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਦੁਖ਼ੀ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਫਿਰੋਜ਼ਪੁਰ (ਪਰਮਜੀਤ ਸੋਢੀ) : ਫਿਰੋਜ਼ਪੁਰ ਵਿਖੇ ਨਾਜਾਇਜ਼ ਸਬੰਧਾਂ ਤੋਂ ਦੁਖ਼ੀ ਹੋ ਕੇ ਇਕ ਵਿਅਕਤੀ ਨੇ ਖ਼ੁਦਕੁਸ਼ੀ ਕਰ ਲਈ। ਇਸ ਸਬੰਧ ਵਿਚ ਥਾਣਾ ਕੁੱਲਗੜ੍ਹੀ ਪੁਲਸ ਨੇ 3 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਬਿਮਲਾ ਦੇਵੀ ਨੇ ਦੱਸਿਆ ਕਿ ਉਸ ਦਾ ਪੁੱਤਰ ਸੰਜੇ ਕੁਮਾਰ (34) ਦਾ ਵਿਆਹ ਕਰੀਬ 17 ਸਾਲ ਪਹਿਲਾਂ ਸਾਜਣਾਂ ਉਰਫ਼ ਸੋਮਾ ਨਾਲ ਹੋਇਆ ਸੀ, ਹੁਣ ਕਰੀਬ 2 ਸਾਲ ਤੋਂ ਸਾਜਣਾ ਉਰਫ਼ ਸੋਮਾ ਸੰਜੇ ਕੁਮਾਰ ਨੂੰ ਨਾਲ ਲੈ ਕੇ ਆਪਣੇ ਪੇਕੇ ਪਿੰਡ ਰਹਿ ਰਹੀ ਹੈ।

ਬਿਮਲਾ ਦੇਵੀ ਨੇ ਦੱਸਿਆ ਕਿ ਸਾਜਣਾ ਦੇ ਨਾਜਾਇਜ਼ ਸਬੰਧ ਸੂਰਜ ਨਾਲ ਬਣ ਗਏ, ਜਿਨ੍ਹਾਂ ਤੋਂ ਸੰਜੇ ਰੋਕਦਾ ਸੀ ਤੇ ਸੰਜੇ ਦਾ ਸਾਲਾ ਸਾਬੂ ਪੁੱਤਰ ਭੋਲਾ ਉਸ ਨੂੰ ਮਾੜਾਚੰਗਾ ਬੋਲਦਾ ਸੀ, ਜਿਸ ਕਰਕੇ ਸੰਜੇ ਕੁਮਾਰ ਬਹੁਤ ਪਰੇਸ਼ਾਨ ਰਹਿੰਦਾ ਸੀ। ਇਨ੍ਹਾਂ ਤੋਂ ਦੁਖ਼ੀ ਹੋ ਕੇ ਸੰਜੇ ਕੁਮਾਰ ਨੇ ਖ਼ੁਦਕੁਸ਼ੀ ਕਰ ਲਈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਬ ਇੰਸਪੈਕਟਰ ਰਵੀ ਸ਼ੰਕਰ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।


author

Babita

Content Editor

Related News