ਦਰਖੱਤ ਨਾਲ ਫ਼ਾਹਾ ਲੈ ਕੇ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

Tuesday, Sep 10, 2024 - 03:20 PM (IST)

ਦਰਖੱਤ ਨਾਲ ਫ਼ਾਹਾ ਲੈ ਕੇ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਫਿਰੋਜ਼ਪੁਰ (ਪਰਮਜੀਤ ਸੋਢੀ) : ਫਿਰੋਜ਼ਪੁਰ ਦੇ ਪਿੰਡ ਲੂਥੜ ਵਿਖੇ ਇਕ ਵਿਅਕਤੀ ਵੱਲੋਂ ਖ਼ੁਦਕੁਸ਼ੀ ਕਰਨ ਦੀ ਵੀਡਿਓ ਵਾਇਰਲ ਹੋਈ ਹੈ। ਇਸ ਸਬੰਧ ਵਿਚ ਥਾਣਾ ਸਦਰ ਫਿਰੋਜਪੁਰ ਪੁਲਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਗੁਰਨਾਮ ਸਿੰਘ ਨੇ ਦੱਸਿਆ ਕਿ ਇਕ ਵੀਡਿਓ ਕਾਲ ਵਟਸਐਪ ’ਤੇ ਵਾਇਰਲ ਹੋਈ ਪਿੰਡ ਲੂਥੜ ਨੇੜੇ ਨਿੰਮ ਦੇ ਦਰਖੱਤ ਨਾਲ ਕਿਸੇ ਵਿਅਕਤੀ ਨੇ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ।

ਇਸ ਸਬੰਧ ਵਿਚ ਉਹ ਸਮੇਤ ਸਾਥੀਆਂ ਮੌਕੇ ’ਤੇ ਪੁੱਜੇ, ਜਿੱਥੇ ਗਰੁੱਪਾਂ ’ਚ ਫੋਟੋਆਂ ਦੇਖਣ ਤੋਂ ਬਾਅਦ ਖ਼ੁਦਕੁਸ਼ੀ ਕਰਨ ਵਾਲੇ ਵਿਅਕਤੀ ਦਾ ਭਰਾ ਪਰਮਜੀਤ ਸਿੰਘ ਉਕਤ ਹਾਜ਼ਰ ਮਿਲਿਆ। ਉਸ ਨੇ ਆਪਣੇ ਬਿਆਨ ਵਿਚ ਲਿਖਵਾਇਆ ਕਿ ਉਸ ਦੇ ਭਰਾ ਮਨਪ੍ਰੀਤ ਸਿੰਘ (40) ਪੁੱਤਰ ਕੁਲਵੰਤ ਸਿੰਘ ਵਾਸੀ ਮਮਦੋਟ ਉਤਾੜ ਨੇੜੇ ਨੌਰੰਗ ਪੈਟਰੋਲ ਪੰਪ ਫਿਰੋਜ਼ਪੁਰ ਰੋਡ ਥਾਣਾ ਮਮਦੋਟ ਨੂੰ ਰਵੀ ਵਾਸੀ ਫਿਰੋਜ਼ਪੁਰ ਸ਼ਹਿਰ ਕਿਸੇ ਗੱਲੋਂ ਤੰਗ-ਪਰੇਸ਼ਾਨ ਕਰਦਾ ਸੀ, ਜਿਸ ਨੇ ਦੁੱਖੀ ਹੋ ਕੇ ਖ਼ੁਦਕੁਸ਼ੀ ਕਰ ਲਈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਗੁਰਨਾਮ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।


author

Babita

Content Editor

Related News