2 ਲੋਕਾਂ ਤੋਂ ਤੰਗ ਆ ਕੇ ਵਿਅਕਤੀ ਨੇ ਨਹਿਰ ''ਚ ਛਾਲ ਮਾਰ ਕੀਤੀ ਖ਼ੁਦਕੁਸ਼ੀ
Tuesday, Nov 26, 2024 - 03:39 PM (IST)
![2 ਲੋਕਾਂ ਤੋਂ ਤੰਗ ਆ ਕੇ ਵਿਅਕਤੀ ਨੇ ਨਹਿਰ ''ਚ ਛਾਲ ਮਾਰ ਕੀਤੀ ਖ਼ੁਦਕੁਸ਼ੀ](https://static.jagbani.com/multimedia/2024_11image_15_38_583494313drowning.jpg)
ਫਿਰੋਜ਼ਪੁਰ (ਖੁੱਲਰ) : ਫਿਰੋਜ਼ਪੁਰ ਦੇ ਪਿੰਡ ਬੱਧਣੀ ਜੈਮਲ ਸਿੰਘ ਵਿਖੇ ਪੈਸਿਆਂ ਦੇ ਮਾਮਲੇ 'ਚ ਠੱਗੀ ਮਾਰਨ ਵਾਲੇ ਦੋ ਵਿਅਕਤੀਆਂ ਤੋਂ ਤੰਗ ਆ ਕੇ ਇਕ ਵਿਅਕਤੀ ਵੱਲੋਂ ਨਹਿਰ ਵਿਚ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਕੁੱਲਗੜ੍ਹੀ ਪੁਲਸ ਨੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਜਗਤਾਰ ਸਿੰਘ ਪੁੱਤਰ ਨਾਇਬ ਸਿੰਘ ਵਾਸੀ ਪਿੰਡ ਬੱਧਣੀ ਜੈਮਲ ਸਿੰਘ ਨੇ ਦੱਸਿਆ ਕਿ ਉਸ ਦੇ ਪੁੱਤਰ ਹਰਵਿੰਦਰ ਸਿੰਘ ਨਾਲ ਰਿਤੇਸ਼ ਪੁੱਤਰ ਪ੍ਰਮੋਦ ਵਾਸੀ ਨੇੜੇ ਫਿਰੋਜ਼ਪੁਰ ਸਿਵਲ ਹਸਪਤਾਲ ਅਤੇ ਗੁਰਪ੍ਰਤਾਪ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਪਿੰਡ ਮੱਲਵਾਲ ਜਦੀਦ ਨੇ ਰਲ ਕੇ ਪੈਸਿਆਂ ਦੀ ਠੱਗੀ ਮਾਰੀ ਹੈ।
ਉਸ ਨੂੰ ਪੈਸਿਆਂ ਬਾਬਤ ਗੁੰਮਰਾਹ ਕਰਦੇ ਰਹੇ ਹਨ। ਮਿਤੀ 18 ਨਵੰਬਰ 2024 ਨੂੰ ਦੋਵਾਂ ਵਿਅਕਤੀਆਂ ਵੱਲੋਂ ਉਸ ਨੂੰ ਜ਼ਲੀਲ ਕਰਕੇ ਮਰਨ ਲਈ ਮਜ਼ਬੂਰ ਕੀਤਾ ਹੈ ਅਤੇ ਇਨ੍ਹਾਂ ਤੋਂ ਤੰਗ ਆ ਕੇ ਹਰਵਿੰਦਰ ਸਿੰਘ ਨੇ ਗੰਗ ਕੈਨਾਲ ਨਹਿਰ ਦੇ ਚੜ੍ਹਦੇ ਪਾਸੇ ਵਾਲੀ ਪਟੜੀ ’ਤੇ ਨਹਿਰ ਵਿਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਜਾਂਚਕਰਤਾ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਪੁਲਸ ਨੇ ਉਕਤ ਦੋਵਾਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।