ਬੇਰੁਜ਼ਗਾਰ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
Thursday, Dec 05, 2024 - 02:40 PM (IST)
ਚੰਡੀਗੜ੍ਹ (ਸੁਸ਼ੀਲ) : ਧਨਾਸ ਦੀ ਈ. ਡਬਲਿਯੂ. ਐੱਸ. ਕਾਲੋਨੀ ’ਚ ਸ਼ੱਕੀ ਹਾਲਾਤ ’ਚ 46 ਸਾਲਾ ਵਿਅਕਤੀ ਨੇ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਪੁਲਸ ਮੌਕੇ ’ਤੇ ਪਹੁੰਚੀ ਅਤੇ ਵਿਅਕਤੀ ਨੂੰ ਹੇਠਾਂ ਉਤਾਰ ਕੇ ਸੈਕਟਰ-16 ਹਸਪਤਾਲ ਲੈ ਗਈ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਮ੍ਰਿਤਕ ਦੀ ਪਛਾਣ ਧਨਾਸ ਨਿਵਾਸੀ ਰਾਕੇਸ਼ ਕੁਮਾਰ ਦੇ ਰੂਪ ਵਿਚ ਹੋਈ ਹੈ। ਪੁਲਸ ਨੂੰ ਘਟਨਾ ਸਥਾਨ ਤੋਂ ਕੋਈ ਖ਼ੁਦਕੁਸ਼ੀ ਨੋਟ ਬਰਾਮਦ ਨਹੀਂ ਹੋਇਆ। ਸਾਰੰਗਪੁਰ ਥਾਣਾ ਪੁਲਸ ਨੇ ਲਾਸ਼ ਮੋਰਚਰੀ ਵਿਚ ਰਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਂਚ ਅਨੁਸਾਰ ਰਾਕੇਸ਼ ਕੁਮਾਰ ਬੇਰੁਜ਼ਗਾਰ ਸੀ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।