ਰੇਲ ਗੱਡੀ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ
Thursday, Apr 03, 2025 - 02:33 PM (IST)

ਬਠਿੰਡਾ (ਸੁਖਵਿੰਦਰ) : ਬਠਿੰਡਾ-ਫਿਰੋਜ਼ਪੁਰ ਰੇਲਵੇ ਲਾਈਨ ’ਤੇ ਇਕ ਵਿਅਕਤੀ ਨੇ ਤੇਲ ਨਾਲ ਲੱਦੀ ਮਾਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ ਕਰ ਲਈ, ਜਿਸ ਕਾਰਨ ਉਸਦੇ ਟੁਕੜੇ-ਟੁਕੜੇ ਹੋ ਗਏ। ਜਾਣਕਾਰੀ ਅਨੁਸਾਰ ਬੀਤੀ ਰਾਤ ਇਕ ਵਿਅਕਤੀ ਨੇ ਮਾਲ ਗੱਡੀ ਹੇਠਾਂ ਆ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ।
ਸੂਚਨਾ ਮਿਲਣ ’ਤੇ ਸੰਸਥਾ ਵਰਕਰ ਅਤੇ ਜੀ. ਆਰ. ਪੀ. ਦੇ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਘਟਨਾ ਦੀ ਜਾਂਚ ਕੀਤੀ। ਮ੍ਰਿਤਕ ਦੀ ਪਛਾਣ ਹਰਪਾਲ ਸਿੰਘ (55) ਪੁੱਤਰ ਸੁਖਦੇਵ ਸਿੰਘ ਵਾਸੀ ਪਰਸਰਾਮ ਨਗਰ ਵਜੋਂ ਹੋਈ ਹੈ। ਪੁਲਸ ਕਾਰਵਾਈ ਤੋਂ ਬਾਅਦ ਸਹਾਰਾ ਨੇ ਮ੍ਰਿਤਕ ਦੀ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ’ਚ ਪਹੁੰਚਾਇਆ।