ਨਹਿਰ ''ਚ ਛਾਲ ਮਾਰ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ, 4 ਬੱਚਿਆਂ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ
Sunday, Feb 23, 2025 - 01:42 PM (IST)

ਫਾਜ਼ਿਲਕਾ (ਸੰਨੀ)- ਫਾਜ਼ਿਲਕਾ ਦੇ ਪਿੰਡ ਬੁਰਜ ਹਨੂੰਮਾਨਗੜ੍ਹ ਦੇ ਰਹਿਣ ਵਾਲੇ ਇਕ ਵਿਅਕਤੀ ਵੱਲੋਂ ਗੰਗ ਕਨਾਲ ਨਹਿਰ ਵਿੱਚ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਟੈਕਸੀ ਡਰਾਈਵਰ ਸੀ। ਉਸ ਦੀ ਕਾਰ ਦੋ ਮਹੀਨੇ ਪਹਿਲਾਂ ਫਰੀਦਕੋਟ ਨੇੜੇ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ ਸੀ। ਇਸ ਮਾਮਲੇ ਵਿੱਚ ਉਸ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਪ੍ਰੇਸ਼ਾਨ ਹੋ ਕੇ ਉਕਤ ਵਿਅਕਤੀ ਨੇ ਨਹਿਰ ਵਿੱਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਫਿਲਹਾਲ ਮਾਮਲਾ ਪੁਲਸ ਕੋਲ ਪਹੁੰਚ ਗਿਆ ਹੈ ਅਤੇ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਜਾਣਕਾਰੀ ਦਿੰਦੇ ਹੋਏ ਹਰਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਮਾਮਾ ਬਲਵਿੰਦਰ ਸਿੰਘ (45 ਸਾਲ) ਟੈਕਸੀ ਡਰਾਈਵਰ ਦਾ ਕੰਮ ਕਰਦੇ ਸਨ। ਇਸ ਦੌਰਾਨ ਫਰੀਦਕੋਟ ਨੇੜੇ ਇਕ ਵਿਅਕਤੀ ਦੀ ਟੈਕਸੀ ਨਾਲ ਹੋਏ ਸੜਕ ਹਾਦਸੇ ਵਿੱਚ ਮੌਤ ਹੋ ਗਈ ਅਤੇ ਪੁਲਸ ਵੱਲੋਂ ਉਸ ਵਿਰੁੱਧ ਮਾਮਲਾ ਦਰਜ ਕੀਤਾ ਗਿਆ। ਜਿਸ ਤੋਂ ਬਾਅਦ ਉਹ ਪਰੇਸ਼ਾਨ ਸੀ ਅਤੇ ਮੰਗਲਵਾਰ ਸਵੇਰੇ ਉਸ ਨੇ ਪਿੰਡ ਬੁਰਜ ਹਨੂੰਮਾਨਗੜ੍ਹ ਨੇੜੇ ਨਹਿਰ ਵਿੱਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਦੇ 65 ਪ੍ਰਧਾਨਾਂ 'ਤੇ ਡਿੱਗੀ ਗਾਜ, ਨੋਟਿਸ ਹੋਏ ਜਾਰੀ
ਉਸ ਦੀ ਲਾਸ਼ ਅੱਜ ਨਹਿਰ ਵਿੱਚੋਂ ਬਰਾਮਦ ਕੀਤੀ ਗਈ। ਹਰਜੀਤ ਸਿੰਘ ਦਾ ਕਹਿਣਾ ਹੈ ਕਿ ਮ੍ਰਿਤਕ ਚਾਰ ਬੱਚਿਆਂ ਦਾ ਪਿਤਾ ਸੀ। ਉਸ ਦੀ ਲਾਸ਼ ਹੁਣ ਪੋਸਟਮਾਰਟਮ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰੱਖੀ ਗਈ ਹੈ। ਹਾਲਾਂਕਿ ਪਰਿਵਾਰ ਇਸ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕਰ ਰਿਹਾ ਹੈ। ਦੂਜੇ ਪਾਸੇ ਅਰਨੀਵਾਲਾ ਥਾਣੇ ਦੇ ਐੱਸ. ਐੱਚ. ਓ. ਅੰਗਰੇਜ਼ ਕੁਮਾਰ ਨੇ ਕਿਹਾ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਢੁੱਕਵੀਂ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਅਹਿਮ ਖ਼ਬਰ: ਪੰਜਾਬ 'ਚ 24 ਫਰਵਰੀ ਤੋਂ ਬੰਦ ਰਹੇਗੀ ਮੁਫ਼ਤ 'ਚ ਚੱਲਣ ਵਾਲੀ ਇਹ ਬੱਸ, ਜਾਣੋ ਕੀ ਹੈ ਕਾਰਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e