ਵਿਅਕਤੀ ਨੇ ਰੇਲਗੱਡੀ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ

Thursday, Apr 02, 2026 - 05:29 PM (IST)

ਵਿਅਕਤੀ ਨੇ ਰੇਲਗੱਡੀ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ

ਫਿਰੋਜ਼ਪੁਰ (ਮਲਹੋਤਰਾ) : ਇੱਕ ਅਣਪਛਾਤੇ ਵਿਅਕਤੀ ਨੇ ਬੁੱਧਵਾਰ ਰਾਤ ਮੱਲਾਂਵਾਲਾ-ਬੂਟੇਵਾਲਾ ਰੇਲਵੇ ਟਰੈਕ 'ਤੇ ਟਰੇਨ ਹੇਠਾਂ ਆ ਕੇ ਖ਼ੁਦਕੁਸ਼ੀ ਕਰ ਲਈ। ਏ. ਐੱਸ. ਆਈ. ਗੁਰਮੀਤ ਸਿੰਘ ਨੇ ਦੱਸਿਆ ਕਿ ਬਠਿੰਡਾ-ਜੰਮੂਤਵੀ ਐਕਸਪ੍ਰੈੱਸ ਰਾਤ 9:30 ਵਜੇ ਮੱਲਾਂਵਾਲਾ ਸਟੇਸ਼ਨ ਤੋਂ ਰਵਾਨਾ ਹੋਈ ਤਾਂ ਪਿੰਡ ਬੂਟੇਵਾਲਾ ਦੇ ਕੋਲ ਕਰੀਬ 40 ਸਾਲਾ ਵਿਅਕਤੀ ਨੇ ਟਰੇਨ ਥੱਲੇ ਆ ਕੇ ਖ਼ੁਦਕੁਸ਼ੀ ਕਰ ਲਈ।

ਘਟਨਾ ਦਾ ਪਤਾ ਲੱਗਦਿਆਂ ਹੀ ਤੁਰੰਤ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਗਿਆ ਅਤੇ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਪਛਾਣ ਲਈ ਰਖਵਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਆਸ-ਪਾਸ ਦੇ ਪਿੰਡਾਂ ਅਤੇ ਪੁਲਸ ਥਾਣਿਆਂ 'ਚ ਮ੍ਰਿਤਕ ਦੀ ਫੋਟੋ ਭੇਜ ਕੇ ਇਸ ਦੀ ਪਛਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।


author

Babita

Content Editor

Related News