ਵਿਅਕਤੀ ਨੇ ਰੇਲਗੱਡੀ ਹੇਠਾਂ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
Saturday, Jul 04, 2026 - 12:18 PM (IST)
ਬਠਿੰਡਾ (ਸੁਖਵਿੰਦਰ) : ਬਠਿੰਡਾ-ਪਟਿਆਲਾ ਰੇਲਵੇ ਲਾਈਨ ’ਤੇ ਆਈ. ਟੀ. ਆਈ. ਪੁਲ ਹੇਠਾਂ ਇਕ ਅਣਪਛਾਤੇ ਵਿਅਕਤੀ ਨੇ ਰੇਲਗੱਡੀ ਹੇਠਾਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਹਾਦਸੇ ਦੀ ਸੂਚਨਾ ਮਿਲਦੇ ਹੀ ਸਹਾਰਾ ਜਨਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਦੇ ਵਰਕਰ ਵਿੱਕੀ ਕੁਮਾਰ ਮੌਕੇ ’ਤੇ ਪਹੁੰਚੀ, ਜਦੋਂ ਕਿ ਜੀ. ਆਰ. ਪੀ. ਦੇ ਏ. ਐੱਸ. ਆਈ. ਗੁਰਪਾਲ ਸਿੰਘ ਵੀ ਪਹੁੰਚੇ ਅਤੇ ਘਟਨਾ ਦੀ ਜਾਂਚ ਕੀਤੀ।
ਮ੍ਰਿਤਕ ਕੋਲੋਂ ਕੋਈ ਵੀ ਦਸਤਾਵੇਜ਼ ਨਹੀਂ ਮਿਲਿਆ, ਜੋ ਉਸਦੀ ਪਛਾਣ ਕਰਨ ਵਿਚ ਮਦਦ ਕਰ ਸਕੇ। ਉਸ ਨੇ ਕਮੀਜ਼ ਅਤੇ ਚੱਪਲਾਂ ਪਾਈਆਂ ਹੋਈਆਂ ਸਨ। ਪੁਲਸ ਕਾਰਵਾਈ ਤੋਂ ਬਾਅਦ ਸੰਸਥਾਂ ਮੈਂਬਰਾਂ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ। ਪ੍ਰਧਾਨ ਗੌਤਮ ਗੋਇਲ ਨੇ ਕਿਹਾ ਕਿ ਸਹਾਰਾ ਲਾਸ਼ ਦੀ ਪਛਾਣ ਕਰਨ ਦੀ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ।
