ਲੁਧਿਆਣਾ ਵਿਖੇ ਵਿਅਕਤੀ ਨੇ ਖ਼ੁਦ ਨੂੰ ਅੱਗ ਲਗਾ ਕੇ ਕੀਤੀ ਖ਼ੁਦਕੁਸ਼ੀ, ਚੀਕਾਂ ਸੁਣ ਲੋਕਾਂ ਦੇ ਉੱਡੇ ਹੋਸ਼

02/28/2024 1:37:23 PM

ਲੁਧਿਆਣਾ (ਰਾਜ)- ਲੁਧਿਆਣਾ ਦੇ ਹੈਬੋਵਾਲ ਥਾਣਾ ਖੇਤਰ 'ਚ ਇਕ ਵਿਅਕਤੀ ਨੇ ਖ਼ੁਦ 'ਤੇ ਤੇਲ ਪਾ ਕੇ ਅੱਗ ਲਗਾ ਲਈ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ। ਜਾਣਕਾਰੀ ਮੁਤਾਬਕ ਵਿਅਕਤੀ ਦੀਆਂ ਚੀਕਾਂ ਸੁਣ ਕੇ ਲੋਕ ਇਕੱਠੇ ਹੋ ਗਏ, ਜਿਸ ਤੋਂ ਬਾਅਦ ਤੁਰੰਤ ਅੱਗ 'ਤੇ ਕਾਬੂ ਪਾਇਆ ਗਿਆ ਪਰ ਉਦੋਂ ਤੱਕ ਉਕਤ ਵਿਅਕਤੀ ਦੀ ਮੌਤ ਹੋ ਚੁੱਕੀ ਸੀ। 

ਸੂਚਨਾ ਤੋਂ ਬਾਅਦ ਥਾਣਾ ਹੈਬੋਵਾਲ ਦੀ ਪੁਲਸ ਮੌਕੇ 'ਤੇ ਪਹੁੰਚੀ, ਜਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ 'ਚ ਰੱਖਵਾਇਆ। ਆਸ-ਪਾਸ ਦੇ ਲੋਕਾਂ ਦਾ ਕਹਿਣਾ ਹੈ ਕਿ ਮ੍ਰਿਤਕ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀਸ ਜਿਸ ਕਾਰਨ ਉਸ ਨੇ ਆਪਣੇ ਆਪ ਨੂੰ ਅੱਗ ਲਗਾ ਕੇ ਖ਼ੁਦਕੁਸ਼ੀ ਕੀਤੀ ਹੈ। 

ਇਹ ਵੀ ਪੜ੍ਹੋ: ਪੰਜਾਬ 'ਚ ਗਠਜੋੜ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ, ਸਿੱਧੂ ਨੂੰ ਪਾਰਟੀ 'ਚ ਸ਼ਾਮਲ ਕਰਨ ਸਬੰਧੀ ਕੀਤੀ ਕੋਰੀ ਨਾਂਹ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News