ਮੋਹਾਲੀ ''ਚ ਵੱਡੀ ਵਾਰਦਾਤ : ਵਿਅਕਤੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
Tuesday, Sep 09, 2025 - 04:06 PM (IST)

ਮੋਹਾਲੀ (ਵੈੱਬ ਡੈਸਕ, ਜੱਸੀ) : ਮੋਹਾਲੀ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਇਕ ਵਿਅਕਤੀ ਵਲੋਂ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਗਈ। ਜਾਣਕਾਰੀ ਮੁਤਾਬਕ ਇਹ ਘਟਨਾ ਦੁਪਹਿਰ 3 ਵਜੇ ਦੇ ਕਰੀਬ ਦੀ ਦੱਸੀ ਜਾ ਰਹੀ ਹੈ।
ਪਤਾ ਲੱਗਾ ਹੈ ਕਿ ਉਕਤ ਵਿਅਕਤੀ ਵਲੋਂ ਸੈਕਟਰ-68 ਦੀ ਮਾਰਕਿਟ 'ਚ ਖ਼ੁਦ ਨੂੰ ਗੋਲੀ ਮਾਰ ਲਈ ਗਈ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਫਿਲਹਾਲ ਘਟਨਾ ਵਾਲੀ ਥਾਂ 'ਤੇ ਪੁਲਸ ਪੁੱਜ ਗਈ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।