ਮਾਨਸਿਕ ਤਣਾਅ ਕਾਰਨ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ, ਪੁਲਸ ਨੇ 4 ਲੋਕਾਂ ਖ਼ਿਲਾਫ਼ ਦਰਜ ਕੀਤਾ ਮਾਮਲਾ

Wednesday, Jul 01, 2026 - 04:42 PM (IST)

ਮਾਨਸਿਕ ਤਣਾਅ ਕਾਰਨ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ, ਪੁਲਸ ਨੇ 4 ਲੋਕਾਂ ਖ਼ਿਲਾਫ਼ ਦਰਜ ਕੀਤਾ ਮਾਮਲਾ

ਪਠਾਨਕੋਟ (ਧਰਮਿੰਦਰ) : ਪਠਾਨਕੋਟ 'ਚ ਇਕ ਵਿਅਕਤੀ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਪੁਲਸ ਨੇ 4 ਲੋਕਾਂ ਦੇ ਖ਼ਿਲਾਫ਼ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਇਲਜ਼ਾਮ ਹੇਠ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਲਖਨ ਭੱਟੀ ਵਜੋਂ ਹੋਈ ਹੈ। ਲਖਨ ਦੀ ਮਾਂ ਇੰਦੂ ਪਤਨੀ ਰਾਜ ਕੁਮਾਰ ਵਾਸੀ ਗਾਂਧੀ ਮੁਹੱਲਾ ਨੇ ਦੱਸਿਆ ਕਿ ਇਸ ਦੇ ਪੁੱਤ ਨੂੰ ਖ਼ੁਦਕੁਸ਼ੀ ਲਈ ਮਜਬੂਰ ਕੀਤਾ ਗਿਆ ਹੈ। ਪਰਿਵਾਰ ਦੇ ਬਿਆਨਾਂ ਮਗਰੋਂ ਪੁਲਸ ਨੇ ਗੀਤਾ, ਜੋਤੀ, ਨਿਸ਼ਾ ਅਤੇ ਦੀਪਕ ਨਾਂ ਦੇ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਮ੍ਰਿਤਕ ਨੇ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਇੱਕ ਖ਼ੁਦਕੁਸ਼ੀ ਨੋਟ ਵੀ ਛੱਡਿਆ ਹੈ, ਜਿਸ 'ਚ ਉਸ ਨੇ ਆਪਣੀ ਮੌਤ ਲਈ ਉਕਤ 4 ਵਿਅਕਤੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ।

ਮ੍ਰਿਤਕ ਨੇ ਖ਼ੁਦਕੁਸ਼ੀ ਨੋਟ 'ਚ ਦੋਸ਼ ਲਗਾਇਆ ਹੈ ਕਿ ਉਕਤ ਚਾਰ ਲੋਕਾਂ ਵੱਲੋਂ ਉਸ ਨੂੰ ਲਗਾਤਾਰ ਧਮਕਾਇਆ ਜਾ ਰਿਹਾ ਸੀ ਅਤੇ ਮਾਨਸਿਕ ਤੌਰ 'ਤੇ ਪਰੇਸ਼ਾਨ ਕੀਤਾ ਜਾ ਰਿਹਾ ਸੀ। ਇਸੇ ਪਰੇਸ਼ਾਨੀ ਦੇ ਚੱਲਦਿਆਂ ਉਸ ਨੇ ਮੌਤ ਨੂੰ ਗਲੇ ਲਗਾ ਲਿਆ। ਪੁਲਸ ਨੇ ਖ਼ੁਦਕੁਸ਼ੀ ਨੋਟ ਅਤੇ ਸ਼ੁਰੂਆਤੀ ਜਾਂਚ ਦੇ ਆਧਾਰ 'ਤੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਪਿਤਾ ਅਤੇ ਭਰਾ ਸਮੇਤ ਪਰਿਵਾਰਕ ਮੈਂਬਰਾਂ ਨੇ ਇਨਸਾਫ਼ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਲੋਕਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਦੂਜੇ ਪਾਸੇ ਐੱਸ. ਐੱਚ. ਓ. ਅਮਿਤ ਕੁਮਾਰ ਨੇ ਦੱਸਿਆ ਕਿ ਪੁਲਸ ਵੱਲੋਂ ਮਾਮਲੇ ਦੀ ਹਰ ਪਹਿਲੂ ਤੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਚਾਰੇ ਮੁਲਜ਼ਮ ਫ਼ਰਾਰ ਹਨ ਅਤੇ ਪੁਲਸ ਵੱਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਸ ਦਾ ਦਾਅਵਾ ਹੈ ਕਿ ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।


author

Babita

Content Editor

Related News