ਮਾਨਸਿਕ ਤਣਾਅ ਕਾਰਨ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

Wednesday, Sep 02, 2026 - 02:22 PM (IST)

ਮਾਨਸਿਕ ਤਣਾਅ ਕਾਰਨ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਅਬੋਹਰ (ਸੁਨੀਲ) : ਇੱਥੋਂ ਦੇ ਨੇੜਲੇ ਪਿੰਡ ਦੌਲਤਪੁਰਾ 'ਚ ਬੀਤੀ ਰਾਤ ਇਕ ਵਿਅਕਤੀ ਨੇ ਮਾਨਸਿਕ ਤਣਾਅ ਅਤੇ ਨਸ਼ੇ ਦੀ ਹਾਲਤ 'ਚ ਪਿੰਡ ਦੇ ਵਾਟਰ ਵਰਕਸ ਦੀ ਡਿੱਗੀ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਸਵੇਰੇ ਲੋਕਾਂ ਨੇ ਉਸਦੀ ਲਾਸ਼ ਡਿੱਗੀ 'ਚ ਤੈਰਦੀ ਹੋਈ ਦੇਖੀ, ਜਿਸ ਤੋਂ ਬਾਅਦ ਉਸਦੇ ਪਰਿਵਾਰ ਅਤੇ ਖੂਈਆ ਸਰਵਰ ਪੁਲਸ ਸਟੇਸ਼ਨ ਨੂੰ ਸੂਚਿਤ ਕੀਤਾ ਗਿਆ। ਪੁਲਸ ਮੁਲਾਜ਼ਮਾਂ ਨੇ ਨਰ ਸੇਵਾ ਨਾਰਾਇਣ ਸੇਵਾ ਸਮਿਤੀ ਟੀਮ ਦੀ ਮਦਦ ਨਾਲ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ। ਮ੍ਰਿਤਕ ਤਿੰਨ ਬੱਚਿਆਂ ਦਾ ਪਿਤਾ ਸੀ। ਜਾਣਕਾਰੀ ਅਨੁਸਾਰ ਨਰ ਸੇਵਾ ਨਾਰਾਇਣ ਸੇਵਾ ਸਮਿਤੀ ਦੇ ਸੇਵਾਦਾਰ ਬਿੱਟੂ ਨਰੂਲਾ ਨੇ ਦੱਸਿਆ ਕਿ ਅੱਜ ਸਵੇਰੇ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਇੱਕ ਵਿਅਕਤੀ ਨੇ ਪਿੰਡ ਦੇ ਵਾਟਰ ਵਰਕਸ ਦੀ ਡਿੱਗੀ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਉਹ ਮੌਕੇ ’ਤੇ ਪਹੁੰਚੇ ਅਤੇ ਪੁਲਸ ਦੀ ਮੌਜੂਦਗੀ 'ਚ ਲਾਸ਼ ਨੂੰ ਬਾਹਰ ਕੱਢਿਆ।

ਫਿਰ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ 'ਚ ਰੱਖ ਦਿੱਤਾ। ਬਿੱਟੂ ਨਰੂਲਾ ਨੇ ਦੱਸਿਆ ਕਿ ਲਗਭਗ 60 ਸਾਲਾ ਆਤਰਾਮ ਪੁੱਤਰ ਮੋਡੂਰਾਮ ਜਿਹੜਾ ਕਿ ਤਿੰਨ ਬੱਚਿਆਂ ਦਾ ਪਿਤਾ ਸੀ ਅਤੇ ਪਿੰਡ ਖੂਈਆ ਸਰਵਰ 'ਚ ਇੱਕ ਦਿਹਾੜੀਦਾਰ ਮਜ਼ਦੂਰ ਸੀ। ਪਰਿਵਾਰਕ ਮੈਂਬਰਾਂ ਦੇ ਅਨੁਸਾਰ ਉਹ ਸ਼ਰਾਬ ਦਾ ਆਦੀ ਸੀ ਅਤੇ ਕੁੱਝ ਸਮੇਂ ਤੋਂ ਮਾਨਸਿਕ ਤੌਰ ’ਤੇ ਪਰੇਸ਼ਾਨ ਸੀ, ਜਿਸਦੇ ਚਲਦੇ ਉਸਨੇ ਬੀਤੀ ਰਾਤ ਡਿੱਗੀ ਵਿੱਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮੌਕੇ 'ਤੇ ਪਹੁੰਚੇ ਸਬ-ਇੰਸਪੈਕਟਰ ਸ਼ਿਵ ਸ਼ੰਕਰ ਨੇ ਦੱਸਿਆ ਕਿ ਸੂਚਨਾ ਮਿਲਣ ’ਤੇ ਉਹ ਮੌਕੇ ’ਤੇ ਪਹੁੰਚੇ ਅਤੇ ਸੰਸਥਾ ਦੀ ਮਦਦ ਨਾਲ ਲਾਸ਼ ਨੂੰ ਡਿੱਗੀ ਤੋਂ ਕੱਢਿਆ ਅਤੇ ਪੋਸਟਮਾਰਟਮ ਲਈ ਮੁਰਦਾਘਰ 'ਚ ਰੱਖ ਦਿੱਤਾ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਢੁੱਕਵੀਂ ਕਾਰਵਾਈ ਕੀਤੀ ਜਾਵੇਗੀ।


author

Babita

Content Editor

Related News