ਸ਼ਰਾਬ ਦੇ ਨਸ਼ੇ ’ਚ ਪਹਿਲਾਂ ਪਤਨੀ ਤੇ ਬੱਚਿਆਂ ਨੂੰ ਕੁੱਟਿਆ, ਫਿਰ ਫਾਹਾ ਲੈ ਕੀਤੀ ਖੁਦਕੁਸ਼ੀ

Saturday, May 07, 2022 - 04:33 PM (IST)

ਸ਼ਰਾਬ ਦੇ ਨਸ਼ੇ ’ਚ ਪਹਿਲਾਂ ਪਤਨੀ ਤੇ ਬੱਚਿਆਂ ਨੂੰ ਕੁੱਟਿਆ, ਫਿਰ ਫਾਹਾ ਲੈ ਕੀਤੀ ਖੁਦਕੁਸ਼ੀ

ਲੁਧਿਆਣਾ (ਰਾਜ) : ਟਿੱਬਾ ਰੋਡ ਸਥਿਤ ਮਹਾਤਮਾ ਕਾਲੋਨੀ ਵਿਚ ਰਾਜੂ ਚੌਧਰੀ (25) ਨੇ ਫਾਹ ਲੈ ਕੇ ਖੁਦਕੁਸ਼ੀ ਕਰ ਲਈ। ਘਟਨਾ ਤੋਂ ਪਹਿਲਾਂ ਰਾਜੂ ਨੇ ਸ਼ਰਾਬ ਦੇ ਨਸ਼ੇ ’ਚ ਪਹਿਲਾਂ ਆਪਣੀ ਪਤਨੀ ਅਤੇ ਬੱਚਿਆਂ ਨੂੰ ਕੁੱਟਿਆ ਸੀ। ਇਸ ਤੋਂ ਬਾਅਦ ਖੁਦ ਨੂੰ ਕਮਰੇ ਵਿਚ ਬੰਦ ਕਰ ਲਿਆ ਸੀ। ਪਤਨੀ ਬੱਚੇ ਛੱਤ ’ਤੇ ਜਾ ਕੇ ਸੌਂ ਗਏ ਸੀ। ਸਵੇਰੇ ਉੱਠੇ ਤਾਂ ਅੰਦਰ ਰਾਜੂ ਦੀ ਲਾਸ਼ ਲਟਕ ਰਹੀ ਸੀ। ਸੂਚਨਾ ਪੁਲਸ ਨੂੰ ਦਿੱਤੀ ਗਈ। ਥਾਣਾ ਟਿੱਬਾ ਦੀ ਪੁਲਸ ਮੌਕੇ ’ਤੇ ਪੁੱਜੀ। ਪੁਲਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਪੋਸਟਮਾਰਟਮ ਲਈ ਪਹੁੰਚਾਈ। ਐੱਸ. ਐੱਚ. ਓ. ਰਣਵੀਰ ਸਿੰਘ ਨੇ ਦੱਸਿਆ ਕਿ ਰਾਜੂ ਚੌਧਰੀ ਇਕ ਡਾਇੰਗ ਫੈਕਟਰੀ ਵਿਚ ਕੰਮ ਕਰਦਾ ਸੀ। ਉਸ ਦੇ ਤਿੰਨ ਬੱਚੇ ਹਨ ਅਤੇ ਉਹ ਕਿਰਾਏ ਦੇ ਮਕਾਨ ’ਚ ਰਹਿੰਦਾ ਸੀ। ਰਾਜੂ ਸ਼ਰਾਬ ਪੀਣ ਦਾ ਆਦੀ ਸੀ ਅਤੇ ਸ਼ਰਾਬ ਪੀਣ ਤੋਂ ਬਾਅਦ ਪਤਨੀ ਅਤੇ ਬੱਚਿਆਂ ਨਾਲ ਕੁੱਟ-ਮਾਰ ਕਰਦਾ ਸੀ।

ਇਹ ਵੀ ਪੜ੍ਹੋ :  ਭਗਵੰਤ ਮਾਨ ਸਰਕਾਰੀ ਕੋਠੀਆਂ ਖਾਲੀ ਕਰਵਾਉਣਗੇ ਤਾਂ ਕੁਲਦੀਪ ਧਾਲੀਵਾਲ ਪੰਚਾਇਤੀ ਜ਼ਮੀਨਾਂ

ਵੀਰਵਾਰ ਦੀ ਦੇਰ ਰਾਤ ਨੂੰ ਉਹ ਸ਼ਰਾਬ ਦੇ ਨਸ਼ੇ ’ਚ ਘਰ ਪੁੱਜਾ। ਉਸ ਨੇ ਪਹਿਲਾਂ ਪਤਨੀ ਨਾਲ ਕੁੱਟ-ਮਾਰ ਕੀਤੀ ਅਤੇ ਫਿਰ ਬੱਚਿਆਂ ਨੂੰ ਕੁੱਟਿਆ। ਰਾਜੂ ਦੀ ਮਾਰ ਤੋਂ ਬਚਣ ਲਈ ਸਾਰੇ ਉੱਪਰ ਛੱਤ ’ਤੇ ਜਾ ਕੇ ਸੌਂ ਗਏ। ਇਸ ਦੌਰਾਨ ਰਾਜੂ ਨੇ ਕਮਰੇ ਦਾ ਦਰਵਾਜ਼ਾ ਬੰਦ ਕੀਤਾ ਅਤੇ ਅੰਦਰ ਚਲਾ ਗਿਆ। ਜਦ ਪਰਿਵਾਰ ਨੇ ਸਵੇਰੇ ਦੇਖਿਆ ਤਾਂ ਉਸ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਉਸ ਤੋਂ ਬਾਅਦ ਨੇੜਲੇ ਗੁਆਂਢੀ ਨੂੰ ਬੁਲਾਇਆ ਗਿਆ ਅਤੇ ਦਰਵਾਜ਼ਾ ਤੋੜ ਲਾਸ਼ ਨੂੰ ਕੱਢਿਆ ਗਿਆ। ਪੁਲਸ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਮ੍ਰਿਤਕ ਦੀ ਪਤਨੀ ਦੇ ਬਿਆਨਾਂ ’ਤੇ 174 ਦੀ ਕਾਰਵਾਈ ਕੀਤੀ ਹੈ।

ਇਹ ਵੀ ਪੜ੍ਹੋ :  ਪੂਰਾ ਦਿਨ ਪੰਜਾਬ, ਹਰਿਆਣਾ ਤੇ ਦਿੱਲੀ ਦਰਮਿਆਨ ਚੱਲੀ ਕਾਨੂੰਨੀ ਸ਼ਹਿ-ਮਾਤ ਦੀ ਖੇਡ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

Anuradha

Content Editor

Related News